ਬੁੱਧਵਾਰ, ਅਕਤੂਬਰ 15, 2025 05:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੰਗਰੂਰ ਜ਼ਿਲੇ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਮਿਆਰੀ ਪ੍ਰਸ਼ਾਸਨਿਕ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਟਰਾਂਸਪੋਰਟ

by Bharat Thapa
ਫਰਵਰੀ 9, 2023
in ਪੰਜਾਬ
0

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਮਿਆਰੀ ਪ੍ਰਸ਼ਾਸਨਿਕ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਵੱਧ ਤੋਂ ਵੱਧ ਮਿਆਰੀ ਸੁਵਿਧਾਵਾਂ ਸਮਾਂਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਇਨਾਂ ਸੁਵਿਧਾਵਾਂ ਦਾ ਪ੍ਰਤੱਖ ਨਮੂਨਾ ਆਮ ਆਦਮੀ ਕਲੀਨਿਕ ਹਨ ਜਿੱਥੇ ਮਰੀਜ਼ਾਂ ਨੂੰ ਮਿਆਰੀ ਮੈਡੀਕਲ ਸੁਵਿਧਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਇਨਾਂ ਵਾਂਗ ਹੀ ਹਰ ਖੇਤਰ ’ਚ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਜ਼ਿਲੇ ’ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੁਣ ਪੰਜਾਬ ’ਚ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਲਈ ਹਰ ਅਧਿਕਾਰੀ ਤੇ ਕਰਮਚਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ’ਤੇ ਪਹਿਰਾ ਦਿੰਦਿਆਂ ਇਮਾਨਦਾਰ ਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਵਿਅਕਤੀਆਂ ਤੱਕ ਭਲਾਈ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਸਬੰਧਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਣਕਾਰੀ ਲੋਕਾਂ ਤੱਕ ਪੁੱਜਦੀ ਕਰਨਾ ਯਕੀਨੀ ਬਣਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਦਾ ਲਾਭ ਲੈ ਸਕਣ।

ਇਸ ਮੌਕੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਤਸਕਰੀ ਰੋਕਣ ਲਈ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਹਦਾਇਤ ਕੀਤੀ ਅਤੇ ਨਸ਼ਿਆਂ ਦੀ ਭੈੜੀ ਆਦਤ ਦੇ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨਾਂ ਵਿਭਾਗੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਿਸੇ ਭਲਾਈ ਸਕੀਮ ਜਾਂ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜਨ ਲਈ ਜੇਕਰ ਫ਼ੰਡ ਜਾਂ ਸਟਾਫ਼ ਦੀ ਕਮੀਂ ਆਉਦੀ ਹੈ ਤਾਂ ਤੁਰੰਤ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਜ਼ਰੀਏ ਸਰਕਾਰ ਨੂੰ ਭੇਜੀ ਜਾਵੇ ਤਾਂ ਲੋੜੀਂਦੀ ਘਾਟ ਜਲਦ ਤੋਂ ਜਲਦ ਪੂਰੀ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ। ਸ. ਭੁੱਲਰ ਨੇ ਮਗਨਰੇਗਾ ਨੂੰ ਅਸਰਦਾਰ ਢੰਗ ਨਾਲ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਉਪਰਾਲਿਆਂ ਨੂੰ ਵੀ ਸਰਾਹਿਆ ਤੇ ਸੰਗਰੂਰ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ‘ਪਹਿਲ’ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਜਿਸ ’ਤੇ ਉਨਾਂ ਵੱਲੋਂ ਸਮੁੱਚੇ ਜ਼ਿਲਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹਰ ਖੇਤਰ ਵਿੱਚ ਸਰਗਰਮ ਤੇ ਮੋਹਰੀ ਭੂਮਿਕਾ ਅਦਾ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ ਖੁਦ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲੈ ਕੇ ਢੁਕਵੇਂ ਹੱਲ ਨੂੰ ਯਕੀਨੀ ਬਣਾ ਰਹੇ ਹਨ। ਇਸ ਮੌਕੇ ਪਹਿਲ ਦੇ ਦੋ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਸੰਖੇਪ ਵੀਡੀਓ ਵੀ ਦਿਖਾਈਆਂ ਗਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cabinet Ministerdevelopment projectsLaljit Singh Bhullarpropunjabtvpublic welfare schemesSangrur district
Share205Tweet128Share51

Related Posts

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025

ਪੰਜਾਬ ਦੀਆਂ ਜੇਲ੍ਹਾਂ ਵਿੱਚ ‘Sniffer Supercops’ ਤਾਇਨਾਤ! ਨਸ਼ੇ ਦੀ ਜੜ੍ਹ ਕੱਟਣ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ!

ਅਕਤੂਬਰ 15, 2025

ਪੰਜਾਬ ਵਿੱਚ ਸ਼ੁਰੂ ਹੋਈ ਉਦਯੋਗਿਕ ਕ੍ਰਾਂਤੀ ! ₹438 ਕਰੋੜ ਦਾ ‘ਮੇਕ ਇਨ ਪੰਜਾਬ’ ਨਿਵੇਸ਼, 1,250+ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਦਿਸ਼ਾ

ਅਕਤੂਬਰ 15, 2025

ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ : ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

ਅਕਤੂਬਰ 15, 2025

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਹੁਣ 29 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 14, 2025
Load More

Recent News

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025

JioHotstar ਹੋਇਆ ਠਪ, ਭਾਰਤ ਭਰ ਦੇ ਉਪਭੋਗਤਾਵਾਂ ਨੂੰ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

ਅਕਤੂਬਰ 15, 2025

ਪੰਜਾਬ ‘ਚ ਧੁੰਦ ਦਾ ਅਸਰ, ਤਿਉਹਾਰਾਂ ‘ਚ ਵਧੀਆਂ ਯਾਤਰੀਆਂ ਦੀਆਂ ਮੁਸ਼ਕਿਲਾਂ, ਕਈ ਟਰੇਨਾਂ ਲੇਟ

ਅਕਤੂਬਰ 15, 2025

ਪੰਜਾਬ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਮਿਲਿਆ ਮੁਆਵਜ਼ਾ

ਅਕਤੂਬਰ 15, 2025

ਪੰਜਾਬ ਦੀਆਂ ਜੇਲ੍ਹਾਂ ਵਿੱਚ ‘Sniffer Supercops’ ਤਾਇਨਾਤ! ਨਸ਼ੇ ਦੀ ਜੜ੍ਹ ਕੱਟਣ ਲਈ ਮਾਨ ਸਰਕਾਰ ਦਾ ਅਹਿਮ ਫੈਸਲਾ!

ਅਕਤੂਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.