ਸ਼ੁੱਕਰਵਾਰ, ਨਵੰਬਰ 14, 2025 04:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ NSQF ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

by Gurjeet Kaur
ਜਨਵਰੀ 17, 2024
in ਪੰਜਾਬ
0
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼
•  ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ
 • ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ ਕਿਹਾ
ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ  ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।
ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।
ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ।
ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।
Tags: ਕੈਬਨਿਟ ਸਬ-ਕਮੇਟੀਮੰਤਰੀ ਅਮਨ ਅਰੋੜਾਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ
Share220Tweet138Share55

Related Posts

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ – ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਤਰਨਤਾਰਨ ਜ਼ਿਮਨੀ ਚੋਣ ਨਤੀਜਾ ਦੇ ਚੌਥੇ ਰੁਝਾਨ ‘ਚ ‘ਆਪ’ ਦੇ ਹਰਮੀਤ ਸਿੰਘ ਅੱਗੇ

ਨਵੰਬਰ 14, 2025

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਅਤੇ ਪੰਚਾਂ ਲਈ ਨਵਾਂ ਹੁਕਮ ਜਾਰੀ

ਨਵੰਬਰ 13, 2025
Load More

Recent News

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ – ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਕੀ ਸੋਨੇ ਦੀ ਕੀਮਤ ਵਧੀ ਹੈ ਜਾਂ ਘਟੀ ਹੈ ? ਜਾਣੋ ਕਿੰਨੇ ‘ਚ ਮਿਲ ਰਿਹਾ 10 ਗ੍ਰਾਮ ਸੋਨਾ

ਨਵੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.