Canada Bus Accident: ਕੈਨੇਡਾ ਦੇ ਮੈਨੀਟੋਬਾ ਵਿੱਚ ਇੱਕ ਟਰੱਕ ਅਤੇ ਬੱਸ ਦੀ ਟੱਕਰ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਹੋਏ ਹਨ। ਇਹ ਹਾਦਸਾ ਕੈਨੇਡਾ ਹਾਈਵੇਅ ‘ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਵੀਰਵਾਰ ਨੂੰ ਕੈਨੇਡਾ ਦੇ ਮੈਨੀਟੋਬਾ ਸੂਬੇ ‘ਚ ਹੋਏ ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵਿਨੀਪੈਗ ਤੋਂ 170 ਕਿਲੋਮੀਟਰ (105 ਮੀਲ) ਪੱਛਮ ਵਿੱਚ ਦੱਖਣ-ਪੱਛਮੀ ਮੈਨੀਟੋਬਾ ਵਿੱਚ ਕਾਰਬੇਰੀ ਕਸਬੇ ਨੇੜੇ ਵਾਪਰਿਆ। ਸੀਬੀਸੀ ਨਿਊਜ਼ ਨੇ ਕੈਸੀਨੋ ਦੇ ਬੁਲਾਰੇ ਦੇ ਹਵਾਲੇ ਨਾਲ ਦੱਸਿਆ ਕਿ ਬੱਸ ਦੇ ਯਾਤਰੀ ਕਾਰਬੇਰੀ ਦੇ ਇੱਕ ਕੈਸੀਨੋ ਵਿੱਚ ਜਾ ਰਹੇ ਸੀ।
ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬਜ਼ੁਰਗ
ਮੈਨੀਟੋਬਾ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੀ ਕਮਾਂਡ ਕਰਨ ਵਾਲੇ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇਹ ਮੈਨੀਟੋਬਾ ਅਤੇ ਪੂਰੇ ਕੈਨੇਡਾ ਵਿੱਚ ਇੱਕ ਅਜਿਹਾ ਦਿਨ ਹੈ ਜਿਸ ਨੂੰ ਇੱਕ ਤ੍ਰਾਸਦੀ ਅਤੇ ਅਵਿਸ਼ਵਾਸ਼ਯੋਗ ਉਦਾਸੀ ਵਜੋਂ ਯਾਦ ਕੀਤਾ ਜਾਵੇਗਾ।” ਉਸ ਨੇ ਦੱਸਿਆ ਕਿ ਬੱਸ ਵਿੱਚ ਤਕਰੀਬਨ 25 ਲੋਕ ਸਵਾਰ ਸੀ, ਜਿਨ੍ਹਾਂ ਵਿੱਚ ਜ਼ਿਆਦਾਤਰ ਬਜ਼ੁਰਗ ਸੀ।
10 ਹੋਰ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਨੇ ਦੱਸਿਆ ਕਿ ਦੋਵੇਂ ਵਾਹਨਾਂ ਦੇ ਡਰਾਈਵਰ ਜ਼ਿੰਦਾ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਘਟਨਾ ਲਈ ਕਿਸ ਵਾਹਨ ਦਾ ਡਰਾਈਵਰ ਜ਼ਿੰਮੇਵਾਰ ਹੈ।
The news from Carberry, Manitoba is incredibly tragic. I’m sending my deepest condolences to those who lost loved ones today, and I’m keeping the injured in my thoughts. I cannot imagine the pain those affected are feeling – but Canadians are here for you.
— Justin Trudeau (@JustinTrudeau) June 15, 2023
ਦੂਜੇ ਪਾਸੇ ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਮੈਂ ਵੀ ਜ਼ਖਮੀਆਂ ਦੇ ਨਾਲ ਹਾਂ। ਮੈਂ ਉਸ ਦਰਦ ਦੀ ਕਲਪਨਾ ਨਹੀਂ ਕਰ ਸਕਦਾ ਜੋ ਪ੍ਰਭਾਵਿਤ ਲੋਕ ਮਹਿਸੂਸ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h