Indian Students Deportation: ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਦਾਖਲਾ ਲੈਣ ਦੇ ਦੋਸ਼ਾਂ ਤੋਂ ਬਾਅਦ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਲਈ ਕੈਨੇਡਾ ‘ਚ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ। ਪੰਜਾਬ ਤੇ ਭਾਰਤ ਸਰਕਾਰ ਦੇ ਦਬਾਅ ਤੋਂ ਬਾਅਦ ਕੈਨੇਡਾ ਵਿੱਚ ਪੰਜਾਬ ਮੂਲ ਦੇ ਸੰਸਦ ਮੈਂਬਰ ਤੇ ਮੰਤਰੀ ਵੀ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰ ਆਏ ਹਨ।
ਹੁਣ ਕੈਨੇਡੀਅਨ ਮੰਤਰੀ ਸੀਨ ਫਰੇਜ਼ਰ ਨੇ ਮੰਨਿਆ ਹੈ ਕਿ ਉਹ ਸੋਚਦੇ ਹਨ ਕਿ ਜ਼ਿਆਦਾਤਰ ਵਿਦਿਆਰਥੀ ਖੁਦ ਧੋਖਾਧੜੀ ਦੇ ਸ਼ਿਕਾਰ ਹਨ। ਉਹ ਇੱਕ ਪ੍ਰਕਿਰਿਆ ਬਣਾਉਣਗੇ ਜਿੱਥੇ ਉਨ੍ਹਾਂ ਨੂੰ ਇਹ ਸਾਬਤ ਕਰਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। ਉਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ।
ਸੋਮਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਪ੍ਰਸ਼ਨ ਕਾਲ ਦੌਰਾਨ, ਫਰੇਜ਼ਰ ਨੇ ਦੁਹਰਾਇਆ ਕਿ ਉਹ ਨਿਰਦੋਸ਼ ਵਿਦਿਆਰਥੀਆਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਤਿ ਮੈਨੂੰ ਇਹ ਕਹਿੰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਇੱਕ ਪ੍ਰਕਿਰਿਆ ਵਿਕਸਿਤ ਕਰਨ ਲਈ ਕੰਮ ਕਰ ਰਹੇ ਹਾਂ ਕਿ ਧੋਖਾਧੜੀ ਦਾ ਸ਼ਿਕਾਰ ਮਾਸੂਮ ਵਿਦਿਆਰਥੀਆਂ ਨੂੰ ਕੈਨੇਡਾ ‘ਚ ਰਹਿਣ ਦਾ ਮੌਕਾ ਮਿਲੇ।
ਫਰੇਜ਼ਰ ਨੇ ਕਿਹਾ ਕਿ ਜਿਹੜੇ ਲੋਕ ਜਾਣਬੁੱਝ ਕੇ ਧੋਖਾਧੜੀ ਕਰਦੇ ਹਨ ਜਾਂ ਧੋਖਾਧੜੀ ਦੀ ਯੋਜਨਾ ਵਿੱਚ ਸ਼ਾਮਲ ਸੀ, ਉਨ੍ਹਾਂ ਨੂੰ ਕੈਨੇਡੀਅਨ ਕਾਨੂੰਨਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਭੁਗਤਣੇ ਪੈਣਗੇ।
ਦੱਸ ਦਈਏ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ, ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸੀ। ਜਿਸ ਤੋਂ ਬਾਅਦ ਪੰਜਾਬ ਤੋਂ ਕੈਨੇਡਾ ਤੱਕ ਹਾਹਾਕਾਰ ਮੱਚ ਗਈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਵਾਰ-ਵਾਰ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਹੋਣ ਅਤੇ ਮਨੁੱਖਤਾਵਾਦੀ ਪਹੁੰਚ ਅਪਣਾਉਣ ਦੀ ਅਪੀਲ ਕਰ ਰਹੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h