Canada Foreign Minister Melanie Joly: ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਿਨੀ ਜੌਲੀ ਨੇ ਸੰਸਦ ‘ਚ ਦਿੱਤੇ ਬਿਆਨ ‘ਚ ਕਿਹਾ ਕਿ ਕੈਨੇਡਾ ਪੰਜਾਬ ਦੇ ਹਾਲਾਤ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਕੈਨੇਡਾ ‘ਚ ਰਹਿ ਰਹੇ ਭਾਈਚਾਰੇ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਰਹਿਣਗੇ।
ਕੈਨੇਡਾ ਦੀ ਸੰਸਦ ‘ਚ ਭਾਰਤੀ ਮੂਲ ਦੇ ਸੰਸਦ ਮੈਂਬਰ ਇਕਵਿੰਦਰ ਐੱਸ. ਗਹਿਰ ਦੇ ਸਵਾਲ ਦੇ ਜਵਾਬ ‘ਚ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਿਨੀ ਜੌਲੀ ਨੇ ਕਿਹਾ ਕਿ ‘ਅਸੀਂ ਪੰਜਾਬ ਦੇ ਬਦਲਦੇ ਹਾਲਾਤ ਤੋਂ ਜਾਣੂ ਹਾਂ ਤੇ ਇਸ ਪੂਰੇ ਮਾਮਲੇ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਉੱਥੇ ਸਥਿਤੀ ਜਲਦੀ ਹੀ ਆਮ ਤੇ ਸਥਿਰ ਹੋ ਜਾਵੇਗੀ।
ਜੌਲੀ ਨੇ ਕਿਹਾ ਕਿ ਕੈਨੇਡੀਅਨ ਹਮੇਸ਼ਾ ਸਰਕਾਰ ‘ਤੇ ਭਰੋਸਾ ਕਰ ਸਕਦੇ ਹਨ ਅਤੇ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ। ਸੰਸਦ ਮੈਂਬਰ ਗਹਿਰ ਨੇ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਵਿਦੇਸ਼ ਮੰਤਰੀ ਤੋਂ ਇਸ ਬਾਰੇ ਸਦਨ ਨੂੰ ਜਾਣੂ ਕਰਵਾਉਣ ਦੀ ਮੰਗ ਕੀਤੀ।
Canadian Foreign Minister @melaniejoly says Canada Govt. is following closely situation in Indian Punjab pic.twitter.com/fufnQdB1LW
— Abhishek Jha (@abhishekjha157) March 24, 2023
ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵਿਦੇਸ਼ੀ ਆਗੂਆਂ ਵੱਲੋਂ ਪੰਜਾਬ ਬਾਰੇ ਦਿੱਤੇ ਬਿਆਨ ‘ਤੇ ਕਿਹਾ ਹੈ ਕਿ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰੋ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਸੰਗਠਨ ਦੇ ਗਰਮ ਖਿਆਲੀ ਆਗੂ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਫਰਾਰ ਅੰਮ੍ਰਿਤਪਾਲ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੈਨੇਡਾ ‘ਚ ਪਿਛਲੇ ਕੁਝ ਸਮੇਂ ‘ਚ ਹਿੰਦੂ ਵਿਰੋਧੀ ਘਟਨਾਵਾਂ ਵੀ ਵਧੀਆਂ ਹਨ। ਪਿਛਲੇ ਦਿਨੀਂ ਖਾਲਿਸਤਾਨ ਸਮਰਥਕਾਂ ਵੱਲੋਂ ਕਈ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਭਾਰਤੀ ਦੂਤਾਵਾਸ ਨੇ ਵੀ ਇਸ ਸਬੰਧੀ ਕੈਨੇਡਾ ਸਰਕਾਰ ਨੂੰ ਸ਼ਿਕਾਇਤ ਕੀਤੀ ਸੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।
ਵਿਦੇਸ਼ ਮੰਤਰਾਲੇ ਨੇ ਜਵਾਬ ਦਿੱਤਾ
ਦੂਜੇ ਪਾਸੇ ਅੰਮ੍ਰਿਤਪਾਲ ਮਾਮਲੇ ‘ਤੇ ਵਿਦੇਸ਼ੀ ਨੇਤਾਵਾਂ ਅਤੇ ਸੰਸਦ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵਿਦੇਸ਼ਾਂ ‘ਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਕੁਝ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਤੇ ਗੁੰਮਰਾਹਕੁੰਨ ਸੂਚਨਾਵਾਂ ‘ਤੇ ਵਿਸ਼ਵਾਸ ਨਾ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h