ਬੁੱਧਵਾਰ, ਮਈ 14, 2025 08:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ‘ਤੇ ਵਰ੍ਹੇ ਕੈਪਟਨ ਅਮਰਿੰਦਰ ਸਿੰਘ, ਕਿਹਾ ‘ਆਪ’ ਸਰਕਾਰ ਨੂੰ ਦਿੱਲੀ ਤੋਂ ਤਾਨਾਸ਼ਾਹ ਚਲਾ ਰਿਹਾ

Jalandhar By-Election: ਕੈਪਟਨ ਅਮਰਿੰਦਰ ਨੇ ਦੱਸਿਆ ਕਿ ਕਿਸ ਤਰ੍ਹਾਂ ਅਮਰੀਕਾ ਵਰਗੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਜਪਾ ਸਰਕਾਰ ਦੌਰਾਨ ਆਰਥਿਕਤਾ ਸਥਿਰ ਹੋਈ ਸੀ।

by ਮਨਵੀਰ ਰੰਧਾਵਾ
ਮਈ 4, 2023
in ਪੰਜਾਬ
0

Captain Amarinder Singh slam on Punjab government: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇੱਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ ਜੋ ਕਿ ਦੇਸ਼ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ।”

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਲਮੀ ਤੇ ਘਰੇਲੂ ਪੱਧਰ ‘ਤੇ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਘੱਟੋ-ਘੱਟ ਪੰਜ ਸਾਲ ਹੋਰ ਪ੍ਰਧਾਨ ਮੰਤਰੀ ਵਜੋਂ ਮੋਦੀ ਦੀ ਲੋੜ ਹੈ। ਉਨ੍ਹਾਂ ਨੇ ਧਿਆਨ ਦਿਵਾਇਆ, ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਵਿੱਚ, ਭਾਰਤ ਨੂੰ ਇੱਕ ਮਹਾਨ ਰਾਸ਼ਟਰ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਭਾਰਤ ਆਪਣੇ ਫੈਸਲੇ ਲੈਣ ਵਿੱਚ ਮਜ਼ਬੂਤ, ਸ਼ਕਤੀਸ਼ਾਲੀ ਅਤੇ ਸੁਤੰਤਰ ਰੂਪ ਵਿੱਚ ਉਭਰਿਆ ਹੈ।

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਕਿਸ ਤਰ੍ਹਾਂ ਅਮਰੀਕਾ ਵਰਗੇ ਦੂਜੇ ਦੇਸ਼ਾਂ ਦੇ ਮੁਕਾਬਲੇ ਭਾਜਪਾ ਸਰਕਾਰ ਦੌਰਾਨ ਆਰਥਿਕਤਾ ਸਥਿਰ ਹੋਈ ਸੀ, ਜਿੱਥੇ ਕਿ ਦੂਜੇ ਦੇਸ਼ਾਂ ਦੇ ਬੈਂਕ ਕਰੈਸ਼ ਹੋ ਰਹੇ ਸਨ ਅਤੇ ਆਰਥਿਕਤਾ ਬੁਰੀ ਤਰ੍ਹਾਂ ਸੰਕਟ ਵਿੱਚ ਸੀ।

ਉਨ੍ਹਾਂ ਕਿਹਾ, ਦੇਸ਼ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਚੀਨ ਅਤੇ ਪਾਕਿਸਤਾਨ ਵਰਗੇ ਆਪਣੇ ਦੁਸ਼ਮਣਾਂ ਦਾ ਡੱਟਕੇ ਸਾਹਮਣਾ ਕਰ ਰਿਹਾ ਹੈ। ਭਾਜਪਾ ਨੇਤਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਇਹ ਭਾਰੀ ਜਿੱਤ ਤੇ ਸ਼ਾਨਦਾਰ ਫਤਵਾ ਮਿਲਣ ਦੇ ਬਾਵਜੂਦ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੂੰ ਦਿੱਲੀ ਤੋਂ ਤਾਨਾਸ਼ਾਹ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਇਹਨਾਂ ਦੀਆਂ ਤਰਜੀਹਾਂ ਗਲਤ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦੇ ਬਿਲਕੁਲ ਉਲਟ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਨੌਜਵਾਨਾਂ ਦੀ ਵੱਡੀ ਪੱਧਰ ‘ਤੇ ਪਲਾਇਨ ਹੋ ਰਹੀ ਹੈ ਕਿਉਂਕਿ ਸੂਬੇ ਵਿੱਚ ਨੌਕਰੀਆਂ ਨਾ ਹੋਣ ਕਾਰਨ ਉਹ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਨੇ ‘ਆਪ’ ਸਰਕਾਰ ਨੂੰ ਲੋਕਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਯਾਦ ਕਰਵਾਇਆ, ਜਿਸ ‘ਚ ਉਹ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ।

ਅਟਵਾਲ ਲਈ ਮਜ਼ਬੂਤ ਕੇਸ ਬਣਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦੀ ਸੇਵਾ ਕਰਨ ਦਾ ਵਿਸ਼ਾਲ ਤਜ਼ਰਬਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਅਟਵਾਲ ਪਰਿਵਾਰ ਨੇ ਦੋ ਪੀੜ੍ਹੀਆਂ ਤੱਕ ਪੰਜਾਬ ਦੇ ਲੋਕਾਂ ਦੀ ਸਾਫ਼-ਸੁਥਰੀ ਅਤੇ ਬੇਦਾਗ ਰਿਕਾਰਡ ਨਾਲ ਸੇਵਾ ਕੀਤੀ ਹੈ।

ਇਸ ਮੌਕੇ ਬੋਲਦਿਆਂ ਅਟਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਪਾਉਣ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਭਵਿੱਖ ਹੈ ਕਿਉਂਕਿ ਬਾਕੀ ਸਾਰੇ ਫੇਲ੍ਹ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਹੰਸ ਰਾਜ ਹੰਸ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਰਣਇੰਦਰ ਸਿੰਘ, ਅਵਿਨਾਸ਼ ਚੰਦਰ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP governmentcaptain amarinder singhInder Iqbal Singh AtwalJalandhar by-electionpro punjab tvpunjab governmentpunjab newspunjabi news
Share204Tweet128Share51

Related Posts

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025

PSEB Result 2025: ਅੱਜ ਆਏਗਾ PSEB ਦਾ ਰਿਜਲਟ, ਇੱਥੇ ਕਰ ਸਕਦੇ ਹੋ ਚੈੱਕ

ਮਈ 14, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.