ਸ਼ੁੱਕਰਵਾਰ, ਅਪ੍ਰੈਲ 10, 2026 08:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

by Gurjeet Kaur
ਜਨਵਰੀ 22, 2024
in ਪੰਜਾਬ
0
ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ
• ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ
•’ਮਿਕਸ ਇਨਫੈਕਸ਼ਨ’ ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਕੰਟਰੋਲ ਰੂਮ ਸਥਾਪਤ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।
ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ  ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ ‘ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ  ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।
ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ ‘ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।
Tags: ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ
Share208Tweet130Share52

Related Posts

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.