ਐਤਵਾਰ, ਨਵੰਬਰ 23, 2025 04:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

by Gurjeet Kaur
ਅਪ੍ਰੈਲ 9, 2024
in ਪੰਜਾਬ
0
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ
–  ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਗਈ ਰਿਪੋਰਟ
 
– ”ਪੰਜਾਬ ‘ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ”
 
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਐਮਸੀਐਮਸੀ, ਪਟਿਆਲਾ (ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ) ਦੀਆਂ ਸਿਫ਼ਾਰਸ਼ਾਂ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ/ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਇੰਚਾਰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ 6 ਅਪ੍ਰੈਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਸੂਬੇ ਭਰ ਦੇ ਸਿਨੇਮਾਘਰਾਂ ‘ਚ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ, ਪੰਜਾਬ ਦੀ ਮੌਜੂਦਗੀ ਵਾਲੇ ਪ੍ਰਚਾਰ ਵੀਡੀਓ ਇਸ਼ਤਿਹਾਰ ਵਜੋਂ ਦਿਖਾਏ ਜਾ ਰਹੇ ਹਨ।
ਇਸ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਪਟਿਆਲਾ (ਜਿਸ ਦੇ ਅਧਿਕਾਰ ਖੇਤਰ ਵਿੱਚ ਪ੍ਰਾਈਮ ਸਿਨੇਮਾ, ਰਾਜਪੁਰਾ ਪੈਂਦਾ ਹੈ), ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ (ਜੋ ਪੰਜਾਬ ਸਰਕਾਰ ਦੇ ਸਾਰੇ ਇਸ਼ਤਿਹਾਰਾਂ ਲਈ ਵੱਖ-ਵੱਖ ਏਜੰਸੀਆਂ ਨੂੰ ਰਿਲੀਜ ਆਰਡਰ ਜਾਰੀ ਕਰਦੇ ਹਨ) ਤੋਂ ਇਲਾਵਾ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕਮ ਜਿਲ੍ਹਾ ਚੋਣ ਅਧਿਕਾਰੀਆਂ ਤੋਂ ਕਿਸੇ ਵੀ ਸਿਨੇਮਾਘਰ ਵਿੱਚ ਅਜਿਹੇ ਸਰਕਾਰੀ ਇਸ਼ਤਿਹਾਰਾਂ ਦੇ ਪ੍ਰਸਾਰਣ ਦੀ ਸਥਿਤੀ ਦਾ ਪਤਾ ਲਗਾਉਣ ਲਈ ਰਿਪੋਰਟ ਮੰਗੀ ਗਈ ਸੀ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿੱਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ।
ਐਮਸੀਐਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177  ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।
Tags: Case registered againstChief Electoral Officerelection code of conductmanagementownerPrime Cinemapro punjab tvviolation
Share289Tweet181Share72

Related Posts

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025

ਦੇਸ਼ ਵਿੱਚ ਪਹਿਲੀ ਵਾਰ! ਮਾਨ ਸਰਕਾਰ ਨੇ ਮੁਫ਼ਤ ਪੈਡ ਵੰਡ ‘ਤੇ ₹54 ਕਰੋੜ ਕੀਤੇ ਖਰਚ , ਪਿਛਲੀਆਂ ਸਰਕਾਰਾਂ ਦੀਆਂ ਕਾਗਜ਼ੀ ਯੋਜਨਾਵਾਂ ਹਮੇਸ਼ਾ ਲਈ ਹੋਈਆਂ ਖਤਮ

ਨਵੰਬਰ 21, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.