Coronavirsu Cases in Punjab: ਦੇਸ਼ ਦੇ ਨਾਲ-ਨਾਲ ਕੁਝ ਸੂਬਿਆਂ ‘ਚ ਵੀ ਕੋਰੋਨਾ ਦੇ ਕੇਸ ਵਧਣ ਲੱਗੇ ਹਨ। ਆਏ ਦਿਨ ਸਾਹਮਣੇ ਆ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਲੋਕਾਂ ਨੂੰ ਡਰਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਵਿਡ 19 ਦੀ ਟੈਸਟਿੰਗ ਵਧਣ ਦੇ ਨਾਲ ਹੀ ਕੋਰੋਨਾ ਦੇ ਮਾਮਲੇ ਵੀ ਵਧਣ ਲੱਗੇ ਹਨ।
ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਵਿੱਚ 7021 ਨਮੂਨੇ ਇਕੱਤਰ ਕੀਤੇ ਗਏ, ਜਿਨ੍ਹਾਂ ਚੋਂ 6794 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਤੇ 389 ਪੌਜ਼ੇਟਿਵ ਕੇਸ ਪਾਏ ਗਏ। ਚੰਗੀ ਖ਼ਬਰ ਇਹ ਹੈ ਕਿ ਕੋਰੋਨਾ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ।
ਸੂਬੇ ਵਿੱਚ ਸ਼ੂਗਰ, ਬੀਪੀ, ਕਿਡਨੀ ਜਾਂ ਕਿਸੇ ਹੋਰ ਗੰਭੀਰ ਬਿਮਾਰੀ ਤੋਂ ਪੀੜਤ ਲੋਕਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਲੈਵਲ-2 ਦੇ 30 ਕੋਰੋਨਾ ਪੀੜਤ ਅਤੇ ਲੈਵਲ-3 ਦੇ 12 ਕੋਰੋਨਾ ਪੌਜ਼ੇਟਿਵ ਮਰੀਜ਼ ਸੂਬੇ ਦੇ ਵੱਖ-ਵੱਖ ਨਿੱਜੀ ਤੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਹਨ। ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।
294 ਕੋਰੋਨਾ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ
ਸੂਬੇ ‘ਚ ਇੱਕ ਰਾਹਤ ਦੀ ਖਬਰ ਇਹ ਵੀ ਹੈ ਕਿ ਜਿਸ ਰਫਤਾਰ ਨਾਲ ਕੋਰੋਨਾ ਵਧ ਰਿਹਾ ਹੈ, ਉਸੇ ਰਫਤਾਰ ਨਾਲ ਕੋਰੋਨਾ ਦੇ ਮਰੀਜ਼ ਵੀ ਠੀਕ ਹੋ ਰਹੇ ਹਨ। ਇਹ ਸਮੱਸਿਆ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਰਹੀ ਹੈ ਜੋ ਸ਼ੂਗਰ, ਬੀਪੀ, ਕਿਡਨੀ ਜਾਂ ਕਿਸੇ ਹੋਰ ਗੰਭੀਰ ਬਿਮਾਰੀ ਤੋਂ ਪੀੜਤ ਹਨ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ 294 ਕੋਰੋਨਾ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।
ਮੁਹਾਲੀ ਵਿੱਚ ਕੋਰੋਨਾ ਕੇਸ ਸਭ ਤੋਂ ਜ਼ਿਆਦਾ
ਮੋਹਾਲੀ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਮੋਹਾਲੀ ਚੋਟੀ ਦੇ ਸਥਾਨ ‘ਤੇ ਚੱਲ ਰਿਹਾ ਹੈ। ਮੁਹਾਲੀ ਵਿੱਚ 652 ਨਮੂਨੇ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ ਸੀ, ਜਿਨ੍ਹਾਂ ਚੋਂ 96 ਦੇ ਨਤੀਜੇ ਪੌਜ਼ੇਟਿਵ ਆਏ। ਸੂਬੇ ‘ਚ ਬਠਿੰਡਾ ਦੂਜੇ ਨੰਬਰ ‘ਤੇ ਹੈ, ਜਿੱਥੇ 243 ਸੈਂਪਲਾਂ ‘ਚੋਂ 56 ਪੌਜ਼ੇਟਿਵ ਪਾਏ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h