ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਖਿਲਾਫ਼ ਚੱਲ ਰਹੇ ਰਣਜੀਤ ਸਿੰਘ ਕਤਲ ਕੇਸ ਦੇ ਫੈਸਲੇ ਦੀ ਤਰੀਕ 24 ਅਗਸਤ ਰਾਖਵੀਂ ਰੱਖ ਲਈ ਹੈ। ਪਿਛਲੀ ਸੁਣਵਾਈ ਵਿੱਚ ਅੰਤਿਮ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਸੁਣਵਾਈ ਦੌਰਾਨ 24 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ। ਸੀਬੀਆਈ ਅਦਾਲਤ ਵੱਲੋਂ ਉਸ ਦਿਨ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਅੱਜ ਦੀ ਸੁਣਵਾਈ ਦੌਰਾਨ ਬਚਾਅ ਪੱਖ ਨੇ ਸੀਬੀਆਈ ਅਦਾਲਤ ਵਿੱਚ ਅੰਤਿਮ ਦਲੀਲਾਂ ਦੇ ਸਾਰੇ ਦਸਤਾਵੇਜ਼ ਪੇਸ਼ ਕੀਤੇ।