ਵੀਰਵਾਰ, ਅਗਸਤ 6, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ‘ਤੇ ਸੀਬੀਆਈ ਦੀ ਛਾਪੇਮਾਰੀ ਤੋਂ ਭੜਕੇ ਕਿਸਾਨ, ਕਾਰਵਾਈ ‘ਸਿਆਸੀ ਬਦਲਾਲੋਰੀ’ ਕਰਾਰ

Punjab Farmers Protest: ਨਵੀਂ ਦਿੱਲੀ ਤੋਂ ਆਈਆਂ ਵੱਖ-ਵੱਖ ਟੀਮਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਸੂਬੇ ਦੇ ਲਗਪਗ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਇਹ ਮੁਜ਼ਾਹਰੇ ਹੋਏ।

by ਮਨਵੀਰ ਰੰਧਾਵਾ
ਮਾਰਚ 13, 2023
in ਪੰਜਾਬ
0

CBI raided on Farmer Leaders House: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ। ਜਿਸ ਵਿਰੁੱਧ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਜ਼ੋਰਦਾਰ ਵਿਰੋਧ ਕੀਤਾ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰਾਂ ਰਾਹੀ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਕਿਸਾਨ ਲਹਿਰ ਵਿਰੁੱਧ ਸਿਆਸੀ ਬਦਲਾਖ਼ੋਰੀ ਦੀ ਕਾਰਵਾਈ ਬੰਦ ਕਰਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇ।

ਸੂਬੇ ਦੇ ਲਗਪਗ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਇਹ ਮੁਜ਼ਾਹਰੇ ਹੋਏ। ਵਰਣਨਯੋਗ ਹੈ ਕਿ ਬੀਤੀ 21 ਫਰਵਰੀ 2023 ਨੂੰ ਸੀਬੀਆਈ, ਏਸੀ-1, ਨਵੀਂ ਦਿੱਲੀ ਤੋਂ ਆਈਆਂ ਵੱਖ-ਵੱਖ ਟੀਮਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਅਤੇ ਕਾਰੋਬਾਰੀ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਲੱਖੋਵਾਲ ਦੇ ਪਿੰਡ ਲੱਖੋਵਾਲ, ਮੋਹਾਲੀ ਰਿਹਾਇਸ਼ ਤੋਂ ਇਲਾਵਾ ਕੋਲਡ ਸਟੋਰ, ਪੈਟਰੋਲ ਪੰਪ ਆਦਿ ਵਿਖੇ ਅਤੇ ਬਹਿਰੂ ਜੀ ਦੇ ਪਿੰਡ ਬਹਿਰੂ ਵਿਖੇ ਸਥਿਤ ਰਿਹਾਇਸ਼ ਉਪਰ ਇਹ ਛਾਪੇ ਮਾਰੇ ਗਏ।

ਛਾਪੇਮਾਰੀ ਦੌਰਾਨ ਸੀਬੀਆਈ ਅਧਿਕਾਰੀਆਂ ਨੇ ਨਿਯਮਾਂ ਮੁਤਾਬਕ ਨਾ ਤਾਂ ਸਹੀ ਢੰਗ ਨਾਲ ਜਾਣਕਾਰੀ ਦਿੱਤੀ, ਨਾ ਹੀ ਸਰਚ ਵਾਰੰਟ ਦਿਖਾਇਆ ਅਤੇ ਨਾ ਹੀ ਕੋਈ ਐਫਆਈਆਰ ਮੁਹੱਈਆ ਕਰਵਾਈ। ਉਲਟਾ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਜਮਰਾਨਾ ਢੰਗ ਨਾਲ ਵਿਹਾਰ ਕਰਦੇ ਹੋਏ ਨਗਦੀ, ਗਹਿਣਿਆਂ, ਸ਼ੈਲਰ ਅਤੇ ਆੜਤ ਵਰਗੇ ਵਪਾਰਕ ਅਦਾਰਿਆਂ ਬਾਰੇ ਸਵਾਲ ਕਰਨ ਦੇ ਨਾਲ-ਨਾਲ ਘਰਾਂ ਦੀ ਫਰੋਲਾ ਫਰਾਲੀ ਕੀਤੀ ਗਈ।

ਸੀਬੀਆਈ ਟੀਮਾਂ ਆਗੂਆਂ ਕੋਲੋਂ ਉਨ੍ਹਾਂ ਦੇ ਚੈਕ, ਬੈਂਕ ਪਾਸ ਬੁੱਕਾਂ ਅਤੇ ਜਥੇਬੰਦੀਆਂ ਦੀਆਂ ਲੈਟਰ ਪੈਡ ਅਤੇ ਆਪਣੇ ਕੁਝ ਜ਼ਰੂਰੀ ਕਾਗਜ਼ਾਤ ਆਦਿ ਆਪਣੇ ਨਾਲ ਲੈ ਕੇ ਗਏ। ਕਿਸਾਨ ਆਗੂਆਂ ਵਲੋਂ ਮੰਗ ਕਰਨ ‘ਤੇ ਸੀਬੀਆਈ ਟੀਮਾਂ ਨੇ ਸਰਚ ਲਿਸਟ ਦਿੱਤੀ ਜਿਸ ਮਗਰੋਂ ਕਿਸਾਨ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਜਾਣਕਾਰੀ ਮਿਲੀ ਕਿ ਉਪਰੋਕਤ ਛਾਪੇਮਾਰੀ U/S 165 CRPC ਅਧੀਨ ਸਰਚ ਵਾਰੰਟਾਂ ਅਤੇ Cr. No and Section RC-216-2023-A-0001 U/S 120-B IPC and Sec. 7,8,9,10 & 12 PC Act 1988 (Amended in 2018) ਅਧੀਨ ਕੀਤੀ ਗਈ ਸੀ।

ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਹਾਲੇ ਤੱਕ ਤਾਂ ਇਹ ਤੱਥ ਵੀ ਸਪਸ਼ਟ ਨਹੀਂ ਕਿ ਕੀ ਕਿਸਾਨ ਆਗੂਆਂ ਦਾ ਨਾਂ ਇਸੇ ਮੁਕੱਦਮੇ/ਕੇਸ ਵਿਚ ਦਰਜ ਕੀਤਾ ਗਿਆ ਹੈ ਜਾਂ ਨਹੀਂ? ਕਿਸਾਨ ਆਗੂਆਂ ਨੇ ਕਿਹਾ ਕਿ ਇਹ ਛਾਪੇਮਾਰੀ ਸਮਾਜ ਵਿਚ ਦੋਵੇਂ ਆਗੂਆਂ ਦੀ ਇੱਜ਼ਤ ਅਤੇ ਮਾਣ-ਸਤਿਕਾਰ ਨੂੰ ਠੇਸ ਪਹੁੰਚਾਉਣ ਲਈ ਕੀਤੀ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸੀਬੀਆਈ ਤੇ ਕੇਂਦਰ ਦੀ ਸੱਤਾ ਉਪਰ ਬੈਠੀ ਮੋਦੀ ਸਰਕਾਰ ਬੁਖਲਾਹਟ ਚ ਆਕੇ ਕਿਸਾਨ ਲਹਿਰ ਨੂੰ ਬਦਨਾਮ ਕਰਨ ਅਤੇ ਲੋਕਾਂ ਵਿੱਚੋਂ ਨਿਖੇੜਣ ਦੇ ਯਤਨਾਂ ਵਜੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਤੇ ਉਤਾਰੂ ਹੈ। ਉਨ੍ਹਾਂ ਇਸ ਕਾਰਵਾਈ ਨੂੰ ‘ਸਿਆਸੀ ਬਦਲਾਲੋਰੀ’ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਘਟੀਆਂ ਹੱਥਕੰਡੇ ਸੰਯੁਕਤ ਕਿਸਾਨ ਮੋਰਚਾ ਨੂੰ ਕਿਸਾਨਾਂ ਦੇ ਹੱਕੀ ਮੰਗਾਂ ਮਸਲਿਆਂ ਲਈ ਆਵਾਜ਼ ਉਠਾਉਣ ਤੋਂ ਰੋਕ ਨਹੀ ਸਕਦੇ। ਉਨ੍ਹਾਂ ਨੇ ਅਜਿਹੇ ਯਤਨ ਤੁਰੰਤ ਬੰਦ ਕੀਤੇ ਜਾਣ ਦੀ ਮੰਗ ਕੀਤੀ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ 20 ਮਾਰਚ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਵਿਸ਼ਾਲ ਵਿਰੋਧ ਪ੍ਰਦਰਸ਼ਨ ਹਰ ਹਾਲਤ ਵਿੱਚ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CBI raidedfarmer leadersfarmers protestmodi governmentpresident of indiapro punjab tvpunjab farmerspunjabi newsSanyukt kisan morcha
Share216Tweet135Share54

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.