ਚੰਡੀਗੜ੍ਹ: ਚੰਡੀਗੜ੍ਹ ’ਚ ਐਸਐਸਪੀ ਰਹੇ ਤੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਈਪੀਐਸ ਕੁਲਦੀਪ ਚਾਹਲ ਉਤੇ ਕਥਿਤ ਤੌਰ ਉਤੇ ਲੱਗੇ ਭ੍ਰਿਸ਼ਟਾਚਾਰ ਅਤੇ ਦੁਰਵਿਵਹਾਰ ਦੇ ਦੋਸ਼ਾਂ ਵਿੱਚ ਹੁਣ ਸੀਬੀਆਈ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਮੀਡੀਆ ਵਿੱਚ ਸੂਤਰਾਂ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਮੁਤਾਬਕ ਸੀਬੀਆਈ ਵੱਲੋਂ ਆਈਪੀਐਸ ਕੁਲਦੀਪ ਚਾਹਲ ਨੂੰ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਨੂੰ ਸਮਾਂ ਪੂਰਾ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਕੇ ਵਾਪਸ ਪੰਜਾਬ ਭੇਜ ਦਿੱਤਾ ਗਿਆ ਸੀ। ਇਸ ਸਬੰਧੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬੀ ਐਲ ਪੁਰੋਹਿਤ ਨੇ ਤੁਰੰਤ ਪ੍ਰਭਾਵ ਨਾਲ 12 ਦਸੰਬਰ ਨੂੰ ਰਿਲੀਵ ਕਰਨ ਦੇ ਹੁਕਮ ਜਾਰੀ ਕੀਤੇ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h