Manish Sisodia: ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੱਲ੍ਹ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਹੈ। ਦੱਸ ਦਈਏ ਕਿ 2021-2022 ਦੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀਬੀਆਈ ਦੋਵੇਂ ਜਾਂਚ ਕਰ ਰਹੇ ਹਨ।
मेरे घर पर 14 घंटे CBI रेड कराई, कुछ नहीं निकला. मेरा बैंक लॉकर तलाशा, उसमें कुछ नहीं निकला. मेरे गाँव में इन्हें कुछ नहीं मिला.
अब इन्होंने कल 11 बजे मुझे CBI मुख्यालय बुलाया है. मैं जाऊँगा और पूरा सहयोग करूँगा.
सत्यमेव जयते.
— Manish Sisodia (@msisodia) October 16, 2022
ਮਨੀਸ਼ ਸਿਸੋਦੀਆ ਨੇ ਟਵਿੱਟਰ ‘ਤੇ ਲਿਖਿਆ, “ਮੇਰੇ ਘਰ ‘ਤੇ 14 ਘੰਟੇ CBI ਦੀ ਛਾਪੇਮਾਰੀ ਕਰਵਾਈ ਕੁਝ ਵੀ ਨਹੀਂ ਨਿਕਲਿਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ, ਉਸ ‘ਚ ਕੁਝ ਨਹੀਂ ਨਿਕਲਿਆ। ਪਿੰਡ ‘ਚ ਇਨ੍ਹਾਂ ਨੂੰ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ 11 ਵਜੇ CBI ਹੈੱਡਕੁਆਰਟਰ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਆਪਣਾ ਪੂਰਾ ਸਹਿਯੋਗ ਦੇਵਾਂਗਾ। ਸਤਯਮੇਵ ਜਯਤੇ।”
ਮਨੀਸ਼ ਸਿਸੋਦੀਆ ‘ਤੇ ਹਨ ਇਹ ਇਲਜ਼ਾਮ
ਦੱਸ ਦਈਏ ਕਿ ਮਨੀ ਲਾਂਡਰਿੰਗ ਦਾ ਇਹ ਕੇਸ ਕੇਂਦਰੀ ਜਾਂਚ ਬਿਊਰੋ (CBI) ਵਲੋਂ ਦਰਜ ਕੀਤੀ ਗਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਦੋਸ਼ੀ ਬਣਾਇਆ ਗਿਆ ਹੈ।
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਉਪ ਰਾਜਪਾਲ ਨੇ ਇਸ ਮਾਮਲੇ ਵਿੱਚ 11 ਆਬਕਾਰੀ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਸੀ। ਉਦੋਂ ਤੋਂ ਇਹ ਸਕੀਮ ਜਾਂਚ ਅਧੀਨ ਹੈ।