CBSE Board Practical Exams 2023: CBSE ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਯਾਨੀ 2 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਹ 14 ਜਨਵਰੀ ਤੱਕ ਚੱਲੇਗੀ। ਇਸ ਦੌਰਾਨ ਸੀਬੀਐਸਈ (CBSE Board) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰੈਕਟੀਕਲ ਪ੍ਰੀਖਿਆ ਲਈ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ।
10ਵੀਂ ਦੀ ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਤੇ ਦੁਪਹਿਰ 12.30 ਵਜੇ ਸਮਾਪਤ ਹੋਵੇਗੀ। 10, 12ਵੀਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਿੱਤੇ ਜਾਣਗੇ।
15 ਫਰਵਰੀ ਤੋਂ ਹੋਵੇਗੀ ਪ੍ਰੀਖਿਆ
ਸੀਬੀਐਸਈ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੀਬੀਐਸਈ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਅਨੁਸਾਰ 15 ਫਰਵਰੀ ਤੋਂ ਸ਼ੁਰੂ ਹੋਵੇਗੀ, ਜੋ ਕਿ 21 ਮਾਰਚ, 2023 ਨੂੰ ਖ਼ਤਮ ਹੋਵੇਗੀ ਤੇ 12ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ ਸ਼ੁਰੂ ਹੋਵੇਗੀ। ਇਹ 5 ਅਪ੍ਰੈਲ 2023 ਤੱਕ ਚੱਲੇਗਾ।
ਸੀਬੀਐਸਈ ਕਲਾਸ 10ਵੀਂ, 12ਵੀਂ ਪ੍ਰੀਖਿਆ (CBSE class 10th, 12th exams) ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 1.30 ਵਜੇ ਸਮਾਪਤ ਹੋਵੇਗੀ। 10ਵੀਂ, 12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਮਿਲੇਗਾ। ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਇੱਕੋ ਸ਼ਿਫਟ ਵਿੱਚ ਕਰਵਾਈਆਂ ਜਾਣਗੀਆਂ।
ਜਲਦੀ ਜਾਰੀ ਕੀਤਾ ਜਾਵੇਗਾ ਐਡਮਿਟ ਕਾਰਡ
ਸੀਬੀਐਸਈ ਬੋਰਡ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਐਡਮਿਟ ਕਾਰਡ (admit cards) ਜਾਰੀ ਨਹੀਂ ਕੀਤੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਬੋਰਡ ਪ੍ਰੀਖਿਆਵਾਂ ਲਈ ਐਡਮਿਟ ਕਾਰਡ ਜਨਵਰੀ ਦੇ ਦੂਜੇ-ਤੀਜੇ ਹਫਤੇ ਜਾਰੀ ਕੀਤੇ ਜਾ ਸਕਦੇ ਹਨ। ਵਿਦਿਆਰਥੀ CBSE ਨਾਲ ਸਬੰਧਤ ਕਿਸੇ ਵੀ ਅਪਡੇਟ ਲਈ ਇਸ ਵੈੱਬਸਾਈਟ ‘ਤੇ ਨਜ਼ਰ ਰੱਖਣ।
ਜਾਣੋ ਕੀ ਹੈ CBSE ਦੀ ਗਾਈਡਲਾਈਨ
ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੈਬਾਰਟਰੀਆਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਿਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਬਾਹਰੀ ਪ੍ਰੀਖਿਆਰਥੀ ਨਿਯੁਕਤ ਕੀਤਾ ਗਿਆ ਹੈ, ਉਹ ਆਪਣੇ-ਆਪਣੇ ਸਕੂਲਾਂ ਨਾਲ ਸੰਪਰਕ ਕਰਨ।
ਸਕੂਲ ਦੇ ਪ੍ਰਿੰਸੀਪਲਾਂ ਨੂੰ ਪ੍ਰੀਖਿਆ ਦੀਆਂ ਤਰੀਕਾਂ ਨਿਸ਼ਚਿਤ ਕਰਨ ਲਈ ਨਿਯੁਕਤ ਬਾਹਰੀ ਪ੍ਰੀਖਿਆਰਥੀ ਨਾਲ ਸੰਪਰਕ ਕਰਨਾ ਹੋਵੇਗਾ।
ਸਾਰੇ ਵਿਦਿਆਰਥੀਆਂ ਲਈ CBSE ਪ੍ਰੈਕਟੀਕਲ ਇਮਤਿਹਾਨ 2023 ਲਈ ਹਾਜ਼ਰ ਹੋਣਾ ਲਾਜ਼ਮੀ ਹੈ, ਕਿਉਂਕਿ ਨਿਰਧਾਰਤ ਸਮੇਂ ਤੋਂ ਬਾਅਦ ਕੋਈ ਵੀ ਪ੍ਰੈਕਟੀਕਲ ਪ੍ਰੀਖਿਆ ਮੁੜ ਨਹੀਂ ਕਰਵਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h