CBSE Board Exam 2024: CBSE ਯਾਨੀ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ ਅਗਲੇ ਸਾਲ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ, 2024 ਤੋਂ ਸ਼ੁਰੂ ਹੋਣਗੀਆਂ। ਇਹ ਐਲਾਨ CBSE ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਸਨਯਮ ਭਾਰਦਵਾਜ ਨੇ ਕੀਤਾ ਹੈ।
ਇਸ ਤੋਂ ਇਲਾਵਾ ਸਿੱਖਿਆ ਮੰਤਰਾਲੇ ਵੱਲੋਂ ਦਾਖਲਾ ਪ੍ਰੀਖਿਆ ਦੀ ਤਿਆਰੀ ਸਬੰਧੀ ਵਿਦਿਆਰਥੀਆਂ ਦੀ ਸਹੂਲਤ ਲਈ ਅਕਾਦਮਿਕ ਕੈਲੰਡਰ ਦਾ ਤਾਲਮੇਲ ਕਰਨ ਅਤੇ ਪ੍ਰੀਖਿਆ ਦੀ ਸਮਾਂ-ਸਾਰਣੀ ਦਾ ਪਹਿਲਾਂ ਐਲਾਨ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਸੀਬੀਐਸਈ ਯਾਨੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਅਗਲੇ ਸਾਲ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। ਸਿੱਖਿਆ ਮੰਤਰਾਲੇ ਨੇ ਅਕਾਦਮਿਕ ਕੈਲੰਡਰ ਨੂੰ ਸਿੰਕ ਕਰਨ ਅਤੇ ਦਾਖਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਬਹੁਤ ਪਹਿਲਾਂ ਪ੍ਰੀਖਿਆ ਦੀ ਸਮਾਂ-ਸਾਰਣੀ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸੀਬੀਐਸਈ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵੀ ਐਲਾਨ ਦਿੱਤੇ ਹਨ।
CBSE ਨੇ ਅਜੇ ਬੋਰਡ ਪ੍ਰੀਖਿਆ ਦੀ ਤਰੀਕ ਹੀ ਦੱਸੀ ਹੈ। ਸੀਬੀਐਸਈ ਕਲਾਸ 10ਵੀਂ ਡੇਟਸ਼ੀਟ 2024 ਅਤੇ ਸੀਬੀਐਸਈ ਕਲਾਸ 12ਵੀਂ ਡੇਟਸ਼ੀਟ 2024 ਦਾ ਐਲਾਨ ਬੋਰਡ ਦੁਆਰਾ ਬਾਅਦ ਵਿੱਚ ਕੀਤਾ ਜਾਵੇਗਾ। ਦੱਸ ਦੇਈਏ ਕਿ ਅਕਾਦਮਿਕ ਸੈਸ਼ਨ 2022-23 ਲਈ ਵੀ ਸੀਬੀਐਸਈ ਬੋਰਡ ਦੀਆਂ 10ਵੀਂ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਈਆਂ ਸੀ।
ਇਸ ਸਾਲ ਸੀਬੀਐਸਈ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ 5 ਅਪ੍ਰੈਲ ਤੱਕ ਆਯੋਜਿਤ ਕੀਤੀਆਂ ਗਈਆਂ ਸੀ, ਜਦੋਂ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2023 15 ਫਰਵਰੀ ਤੋਂ 5 ਅਪ੍ਰੈਲ ਤੱਕ ਆਯੋਜਿਤ ਕੀਤੀਆਂ ਗਈਆਂ ਸੀ। ਦੱਸ ਦੇਈਏ ਕਿ ਸਾਲ 2022 ਵਿੱਚ ਹੀ ਸੀਬੀਐਸਈ ਬੋਰਡ ਨੇ 2023 ਦੀ ਬੋਰਡ ਪ੍ਰੀਖਿਆ ਦੀ ਤਰੀਕ ਦਾ ਐਲਾਨ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h