CBSE Board Date Sheet 2023: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਵੀਰਵਾਰ ਨੂੰ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।
CBSE ਨੇ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ। ਬੋਰਡ 02 ਜਨਵਰੀ ਤੋਂ 14 ਜਨਵਰੀ, 2023 ਤੱਕ 10ਵੀਂ ਅਤੇ 12ਵੀਂ ਜਮਾਤ ਲਈ ਪ੍ਰੈਕਟੀਕਲ ਕਰਵਾਏਗਾ।
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਜਲਦ ਹੀ ਡੇਟਸ਼ੀਟ ਅਤੇ ਸਮਾਂ ਸਾਰਣੀ ਜਾਰੀ ਕਰ ਸਕਦਾ ਹੈ। ਡੇਟਸ਼ੀਟ ਦੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbse.nic.in ‘ਤੇ ਜਾ ਕੇ ਆਪਣੀ ਡੇਟਸ਼ੀਟ ਨੂੰ ਚੈੱਕ ਅਤੇ ਡਾਊਨਲੋਡ ਕਰਨ ਦੇ ਯੋਗ ਹੋਣਗੇ।
ਇਸ ਤਰ੍ਹਾਂ ਡਾਊਨਲੋਡ ਕਰੋ ਡੇਟਸ਼ੀਟ
ਕਦਮ 1: ਡੇਟਸ਼ੀਟ ਦੇ ਜਾਰੀ ਹੋਣ ਤੋਂ ਬਾਅਦ, ਸਭ ਤੋਂ ਪਹਿਲਾਂ CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਓ।
ਕਦਮ 2: ਹੋਮ ਪੇਜ ‘ਤੇ, ਸੀਬੀਐਸਈ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ 2023 ਦੀ ਡੇਟਸ਼ੀਟ ਦਾ PDF ਲਿੰਕ ਪਾਇਆ ਜਾਵੇਗਾ।
ਕਦਮ 3: ਵਿਦਿਆਰਥੀ ਇਸ ‘ਤੇ ਕਲਿੱਕ ਕਰਕੇ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਨੂੰ ਚੈੱਕ ਅਤੇ ਡਾਊਨਲੋਡ ਕਰਨ ਦੇ ਯੋਗ ਹੋਣਗੇ।
ਕਦਮ 4: ਵਿਦਿਆਰਥੀ ਡੇਟਸ਼ੀਟ ਦਾ ਪ੍ਰਿੰਟਆਊਟ ਲੈ ਸਕਣਗੇ ਅਤੇ ਇਸਨੂੰ ਆਪਣੇ ਕੋਲ ਰੱਖ ਸਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h