ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋਂ ਦੋਸ਼ ਲਗਾਏ ਸੀ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ੍ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ ਆਂਗਨਵਾੜੀ ਵਰਕਰ ਵੱਲੋਂ ਅਸਤੀਫਾ ਦੇ ਦਿੱਤਾ ਸੀ।
ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h