ਕਾਂਗਰਸ ਨੇ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਸਕ੍ਰੀਨਿੰਗ ਕਮੇਟੀ ਨੇ ਬਾਕੀ 36 ਸੀਟਾਂ ਲਈ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਕੇਂਦਰੀ ਚੋਣ ਕਮੇਟੀ ਨੂੰ ਭੇਜ ਦਿੱਤੀ ਹੈ। ਪਾਰਟੀ ਸੂਤਰਾਂ ਅਨੁਸਾਰ 31 ਵਿਚੋਂ 20 ਸੀਟਾਂ ‘ਤੇ ਇਕੱਲੇ ਉਮੀਦਵਾਰ ਕੇਂਦਰੀ ਚੋਣ ਕਮੇਟੀ ਨੂੰ ਭੇਜੇ ਗਏ ਹਨ, ਜਦਕਿ 11 ਸੀਟਾਂ ‘ਤੇ ਹਲਕੇ ਤੋਂ 2-2 ਉਮੀਦਵਾਰ ਕੇਂਦਰੀ ਚੋਣ ਕਮੇਟੀ ਨੂੰ ਭੇਜੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਨ੍ਹਾਂ 11 ਸੀਟਾਂ ‘ਤੇ ਕੁਝ ਆਗੂਆਂ ਨੂੰ ਟਿਕਟਾਂ ਦੇਣ ਲਈ ਦਬਾਅ ਪਾਇਆ ਜਾ ਰਿਹਾ ਹੈ ਪਰ ਸਕ੍ਰੀਨਿੰਗ ਕਮੇਟੀ ਦੇ ਹੋਰ ਮੈਂਬਰ ਇਸ ਤੋਂ ਸੰਤੁਸ਼ਟ ਨਹੀਂ ਹਨ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਬਗਾਵਤ ਦੇ ਮੱਦੇਨਜ਼ਰ ਕਾਂਗਰਸ ਕਦਮ ਚੁੱਕ ਰਹੀ ਹੈ। ਕੁਝ ਮੰਤਰੀਆਂ ਨੇ ਮਜੀਠਾ, ਸੁਲਤਾਨਪੁਰ ਲੋਧੀ ਅਤੇ ਆਦਮਪੁਰ ਵਿੱਚ ਪਾਰਟੀ ਵੱਲੋਂ ਤੈਅ ਕੀਤੇ ਉਮੀਦਵਾਰਾਂ ਦੀ ਚੋਣ ’ਤੇ ਇਤਰਾਜ਼ ਜਤਾਇਆ ਹੈ ਅਤੇ ਕਮੇਟੀ ਨੂੰ ਇਨ੍ਹਾਂ ਸੀਟਾਂ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਹੈ।