ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਵੱਲੋਂ ਆਏ ਖੇਤੀਬਾੜੀ ਡਰਾਫਟ ਨੂੰ ਰੱਦ ਕਰ ਦਿੱਤਾ ਹੈ। ਇਸ ਸੰਬੰਧ ਵਿੱਚ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਜਵਾਬ ਵੀ ਭੇਜ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਾਫ ਇਨਕਾਰ ਕਰ ਦਿੱਤਾ ਗਿਆ ਸੀ ਕਿ ਸਾਨੂ ਇਹ ਕਾਨੂੰਨ ਮਨਜੂਰ ਨਹੀਂ ਹਨ। ਉਥੇ ਹੀ ਕੇਂਦਰ ਨੇ ਪੰਜਾਬ ਸਰਕਾਰ ਨੂੰ 10 ਜਨਵਰੀ ਤੱਕ ਸੁਝਾਅ ਭੇਜਣ ਦੇ ਆਦੇਸ਼ ਦਿੱਤੇ ਸਨ।
ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਇਹ ਖਰੜਾ 2021 ਵਿੱਚ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ।
ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ, ਇਹ ਵੀ ਕਿਹਾ ਗਿਆ ਹੈ ਕਿ ਖੇਤੀਬਾੜੀ ਭਾਰਤੀ ਸੰਵਿਧਾਨ ਦੀ 7ਵੀਂ ਅਨੁਸੂਚੀ-2 ਦੀ ਧਾਰਾ 246 ਦੀ ਐਂਟਰੀ 28 ਅਧੀਨ ਇੱਕ ਰਾਜ ਦਾ ਵਿਸ਼ਾ ਹੈ। ਅਜਿਹੀ ਨੀਤੀ ਲਿਆਉਣ ਦੀ ਬਜਾਏ, ਕੇਂਦਰ ਨੂੰ ਇਹ ਫੈਸਲਾ ਪੰਜਾਬ ਸਰਕਾਰ ‘ਤੇ ਛੱਡ ਹੀ ਦੇਣਾ ਚਾਹੀਦਾ ਹੈ।