FASTag Latest News: ਜੇਕਰ ਤੁਸੀਂ ਵੀ ਹਾਈਵੇਅ ‘ਤੇ ਗੱਡੀ ਚਲਾਉਂਦੇ ਹੋ ਤਾਂ ਇਹ ਤੁਹਾਡੇ ਲਈ ਚੰਗੀ ਖ਼ਬਰ ਹੈ। ਕੇਂਦਰ ਸਰਕਾਰ ਵੱਲੋਂ ਹਾਈਵੇਅ ‘ਤੇ ਚੱਲਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਹੁਣ ਸਰਕਾਰ ਵੱਲੋਂ ਅਜਿਹੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ‘ਚ ਤੁਹਾਨੂੰ ਫਾਸਟੈਗ ਦੀ ਵੀ ਲੋੜ ਨਹੀਂ ਪਵੇਗੀ। ਰਾਸ਼ਟਰੀ ਰਾਜਮਾਰਗਾਂ ‘ਤੇ ਬਗੈਰ ਰੁਕੇ ਭੁਗਤਾਨ ਤੇ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
GPS ਤੋਂ ਕੱਟਿਆ ਜਾਵੇਗਾ ਭੁਗਤਾਨ
ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਹਾਈਵੇਅ ‘ਤੇ ਚੱਲਣ ਵਾਲੀਆਂ ਗੱਡੀਆਂ ਦੀ ਸਹੂਲਤ ਅਤੇ ਭੀੜ ਦੀਆਂ ਲੰਬੀਆਂ ਕਤਾਰਾਂ ਨੂੰ ਦੂਰ ਕਰਨ ਲਈ ਕਈ ਫੈਸਲੇ ਲਏ ਜਾ ਰਹੇ ਹਨ। ਸਰਕਾਰ ਨੇ ਕਿਹਾ ਹੈ ਕਿ ਜਲਦੀ ਹੀ ਤੁਹਾਨੂੰ ਫਾਸਟੈਗ ਦੀ ਥਾਂ ‘ਤੇ GPS ਆਧਾਰਿਤ ਟੋਲ ਸਿਸਟਮ ਦੀ ਸਹੂਲਤ ਮਿਲੇਗੀ, ਜਿਸ ਤੋਂ ਬਾਅਦ ਟੋਲ ਪਲਾਜ਼ਾ ਦੀ ਭੂਮਿਕਾ ਅਤੇ ਇਸ ‘ਤੇ ਨਿਰਭਰਤਾ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ।
ਮੰਤਰਾਲੇ ਨੇ ਦਿੱਤੀ ਜਾਣਕਾਰੀ
ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਇਸ ਸਮੇਂ ਅਭਿਲਾਸ਼ੀ ਯੋਜਨਾਵਾਂ ਦੇ ਆਧਾਰ ‘ਤੇ ਨਵੀਂ ਤਕਨੀਕ ‘ਤੇ ਕੰਮ ਕਰ ਰਹੀ ਹੈ, ਜਿਸ ਤੋਂ ਬਾਅਦ ਮੋਟਰ ਵਹੀਕਲ ਐਕਟ ਅਤੇ ਟੋਲ ਦੀ ਸਹੂਲਤ ਲਈ ਸੋਧਾਂ ‘ਤੇ ਕੰਮ ਕੀਤਾ ਜਾਵੇਗਾ।
ਸਰਕਾਰ ਜਲਦ ਕਰ ਸਕਦੀ ਹੈ ਇਸ ਦੀ ਸ਼ੁਰੂਆਤ
ਦੱਸ ਦੇਈਏ ਕਿ ਟੋਲ ਦੀ ਇਹ ਸਹੂਲਤ ਵੀ ਮੌਜੂਦ ਹੈ ਤੇ ਜਲਦੀ ਹੀ ਇਸ ਨੂੰ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਇਸ ਨੂੰ ਜਲਦੀ ਹੀ ਲਾਂਚ ਕਰ ਸਕਦੀ ਹੈ। ਇਸ ਤੋਂ ਪਹਿਲਾਂ ਗ੍ਰੀਨਫੀਲਡ ਐਕਸਪ੍ਰੈਸਵੇਅ ਅਤੇ ਨਿਰਮਾਣ ਅਧੀਨ ਹਾਈਵੇਅ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਵਾਹਨ ਐਕਟ ਵਿੱਚ ਕਰਨਾ ਪੈ ਸਕਦਾ ਹੈ ਸੋਧ
ਮੀਡੀਆ ਰਿਪੋਰਟਾਂ ਮੁਤਾਬਕ GPS ਆਧਾਰਿਤ ਸਿਸਟਮ ਸ਼ੁਰੂ ਕਰਨ ‘ਚ ਕਾਫੀ ਸਹੂਲਤ ਹੋਵੇਗੀ ਪਰ ਇਸ ਤੋਂ ਪਹਿਲਾਂ ਸਰਕਾਰ ਨੂੰ ਇਸ ਤਕਨੀਕ ਲਈ ਤਿਆਰ ਰਹਿਣਾ ਹੋਵੇਗਾ। ਤਕਨੀਕੀ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸੜਕਾਂ ਨੂੰ ਅਪਗ੍ਰੇਡ ਕਰਨ ਲਈ ਵੀ ਕੰਮ ਕਰਨਾ ਹੋਵੇਗਾ। ਇਸ ਦੇ ਨਾਲ ਹੀ ਮੋਟਰ ਵਹੀਕਲ ਐਕਟ ਵਿੱਚ ਵੀ ਸੋਧ ਕਰਨੀ ਪਵੇਗੀ। ਟੋਲ ਪਲਾਜ਼ਿਆਂ ਦੀ ਲੋੜ ਨੂੰ ਖ਼ਤਮ ਕਰਨ ਲਈ GPS ਆਧਾਰਿਤ ਟੋਲਿੰਗ ਸਿਸਟਮ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h