Suspension of the RDF: ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਅਤੇ ਕਿਸਾਨ ਵਿਰੋਧੀ ਹਨ। ਭਾਜਪਾ ਦੀ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਬਦਲਾਖ਼ੋਰੀ ਦੀ ਭਾਵਨਾ ਹੈ ਅਤੇ ਆਰਡੀਐੱਫ ਨੂੰ ਮੁਅੱਤਲ ਕਰਨਾ ਰਾਜ ਨਾਲ ਉਨ੍ਹਾਂ ਦਾ ਤਾਜ਼ਾ ਵਿਤਕਰਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਮੁਅੱਤਲ ਕਰਨ ਲਈ ਕੇਂਦਰ ਸਰਕਾਰ ਅਤੇ ਭਾਜਪਾ ਪੰਜਾਬ ਦੀ ਲੀਡਰਸ਼ਿਪ ਨੂੰ ਘੇਰਦਿਆਂ ਹੋਇਆਂ ਪ੍ਰਗਟ ਕੀਤਾ।
ਵੀਰਵਾਰ ਨੂੰ ਜਲੰਧਰ ‘ਚ ‘ਆਪ’ ਆਗੂਆਂ ਨੀਲ ਗਰਗ ਤੇ ਅਨਿਲ ਠਾਕੁਰ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਪੰਜਾਬ ਦੇ ਕਿਸਾਨਾਂ ਨੇ ਹਰ ਮੋਰਚੇ ਅਤੇ ਸਰਹੱਦ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ। ਉਨ੍ਹਾਂ ਨੂੰ ਹਰ ਸੂਬੇ ਦੇ ਕਿਸਾਨਾਂ ਦਾ ਸਮਰਥਨ ਮਿਲਿਆ ਅਤੇ ਆਖਰਕਾਰ ਭਾਜਪਾ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਆਤਮ ਸਮਰਪਣ ਕਰਨਾ ਪਿਆ ਅਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਜਾਨਾਂ ਦੇ ਨੁਕਸਾਨ ਲਈ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਜ਼ਿੰਮੇਵਾਰ ਹੈ।
ਭਾਜਪਾ ਦੇ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦੇ 700 ਕਿਸਾਨਾਂ ਦੀ ਸ਼ਹਾਦਤ ਹੋਈ ਤੇ ਇਸਦੀ ਜ਼ਿੰਮੇਵਾਰ ਸਿਰਫ਼ ਭਾਜਪਾ ਹੈ
ਭਾਜਪਾ ਦੀ ਸਰਕਾਰ ਨੇ ਅੱਜ ਪੰਜਾਬ ਦਾ ₹1000 ਕਰੋੜ ਦਾ ਨੁਕਸਾਨ ਕੀਤਾ ਹੈ
— Finance Minister @HarpalCheemaMLA pic.twitter.com/Gz5uWSPSCo
— AAP Punjab (@AAPPunjab) May 4, 2023
ਆਪਣੀ ਹਾਰ ਨੂੰ ਹਜ਼ਮ ਕਰਨ ਤੋਂ ਅਸਮਰੱਥ ਭਾਜਪਾ ਹੁਣ ਵਾਰ-ਵਾਰ ਪੰਜਾਬ ਦੇ ਹੱਕਾਂ ਅਤੇ ਫੰਡਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਹ ਸਾਡੇ ਰਾਜ ਨੂੰ ਵਿੱਤੀ ਅਤੇ ਯੋਜਨਾਬੱਧ ਤੌਰ ਨਾਲ ਕਮਜ਼ੋਰ ਕਰਨਾ ਚਾਹੁੰਦੇ ਹਨ। ਚੀਮਾ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਪਹਿਲਾਂ ਉਹ ਸਾਡੇ ਰਾਜ ਦੇ ਅਧਿਕਾਰਾਂ ‘ਤੇ ਹਮਲਾ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਨੇ ਆਪਣੇ ਅਧਿਕਾਰਤ ਦਸਤਾਵੇਜ਼ ਤੋਂ ਆਰਡੀਐਫ (ਪੇਂਡੂ ਵਿਕਾਸ ਫੰਡ) ਦਾ ਸਾਰਾ ਕਾਲਮ ਹਟਾ ਹੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਕਦਮ ਨਾਲ ਪੰਜਾਬ ਨੂੰ 1000 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਰਿਹਾ ਹੈ, ਇਸ ਪੈਸੇ ਦੀ ਵਰਤੋਂ ਪੰਜਾਬ ਦੇ ਪੇਂਡੂ ਖੇਤਰਾਂ ਦੇ ਨਾਲ-ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਦੇ ਵਿਕਾਸ ਲਈ ਕੀਤੀ ਜਾਣੀ ਸੀ।
ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਸਾਰੇ ਆਗੂਆਂ ਦੀ ਨਿੰਦਾ ਕਰਦਿਆਂ ਹਰਪਾਲ ਚੀਮਾ ਨੇ ਪੁੱਛਿਆ ਕਿ ਕੀ ਭਾਜਪਾ ਦੇ ਨਵੇਂ ‘ਹੀਰੇ’ ਕੇਂਦਰ ਸਰਕਾਰ ਨੂੰ ਸਵਾਲ ਕਰਨਗੇ? ਕਿਸਾਨ ਦਾ ਪੁੱਤਰ ਹੋਣ ਦਾ ਦਾਅਵਾ ਕਰਨ ਵਾਲੇ ਸੁਨੀਲ ਜਾਖੜ ਕੀ ਹੁਣ ਕਿਸਾਨਾਂ ਨਾਲ ਖੜਣਗੇ? ਭਾਜਪਾ ਦੀ ਟਿਕਟ ‘ਤੇ ਜਲੰਧਰ ਤੋਂ ਉੱਪ ਚੋਣ ਲੜ ਰਹੇ ਅਟਵਾਲ, ਕੀ ਉਹ ਪੰਜਾਬ ਲਈ ਆਵਾਜ਼ ਉਠਾਉਣਗੇ? ਕੈਪਟਨ ਅਮਰਿੰਦਰ ਸਿੰਘ, ਅਸ਼ਵਨੀ ਕੁਮਾਰ, ਫਤਿਹਜੰਗ ਬਾਜਵਾ ਆਦਿ ਕੀ ਪੰਜਾਬ ਦੇ ਹੱਕਾਂ ਲਈ ਲੜਨਗੇ? ਉਨ੍ਹਾਂ ਕਿਹਾ ਕਿ ਇਹ ਲੋਕ ਪਹਿਲਾਂ ਹੀ ਭਾਜਪਾ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਤੋਂ ਕੋਈ ਉਮੀਦ ਨਹੀਂ ਹੈ।
ਸੀਨੀਅਰ ਆਗੂ ਤੇ ਕੈਬਨਿਟ ਮੰਤਰੀ Adv Harpal Singh Cheema ਜੀ ਦੀ ਅਹਿਮ ਪ੍ਰੈੱਸ ਕਾਨਫ਼ਰੰਸ | ਜਲੰਧਰ ਤੋਂ Live https://t.co/PX0Rdg910L
— AAP Punjab (@AAPPunjab) May 4, 2023
ਚੀਮਾ ਨੇ ਕਿਹਾ ਕਿ ਭਾਜਪਾ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਪੰਜਾਬ ਨੇ ਵੀ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਸਾਡੇ ਦੇਸ਼ ਨੂੰ ਅਨਾਜ ਵਿੱਚ ਆਤਮ-ਨਿਰਭਪ ਬਣਾਇਆ। ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਕਿਸਾਨ ਪੱਖੀ ਪਾਰਟੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਕਿਸਾਨ ਦੇ ਸੱਚੇ ਪੁੱਤਰ ਹਨ, ਇਸੇ ਕਰਕੇ ਜਦੋਂ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਤਾਂ ਉਨ੍ਹਾਂ ਤੁਰੰਤ ਗਿਰਦਾਵਰੀ ਦੇ ਹੁਕਮ ਦਿੱਤੇ ਅਤੇ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h