ਬੁੱਧਵਾਰ, ਮਈ 13, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਤਕਨਾਲੋਜੀ, ਪ੍ਰਿਥਵੀ ਵਿਗਿਆਨ ਅਤੇ ਪ੍ਰਧਾਨ ਮੰਤਰੀ ਦਫ਼ਤਰ (PMO), ਕਰਮਚਾਰੀ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਮਾਮਲਿਆਂ ਦੇ ਮੰਤਰੀ ਡਾ. ਜਤਿੰਦਰ ਸਿੰਘ ਨੇ ਅੱਜ ਕਿਹਾ ਕਿ

by Pro Punjab Tv
ਮਾਰਚ 3, 2026
in ਪੰਜਾਬ
0

ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਵਿਗਿਆਨ ਅਤੇ ਤਕਨਾਲੋਜੀ, ਪ੍ਰਿਥਵੀ ਵਿਗਿਆਨ ਅਤੇ ਪ੍ਰਧਾਨ ਮੰਤਰੀ ਦਫ਼ਤਰ (PMO), ਕਰਮਚਾਰੀ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਮਾਮਲਿਆਂ ਦੇ ਮੰਤਰੀ ਡਾ. ਜਤਿੰਦਰ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਪਰਮਾਣੂ ਊਰਜਾ ਪਲਾਂਟ ਸਥਾਪਤ ਕਰਨ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਪ੍ਰਮਾਣੂ ਬਿਜਲੀ ਪਲਾਂਟ ਲਗਾਉਣ ਦੀ ਸੰਭਾਵਨਾ ਦੀ ਜਾਂਚ ਕਰਵਾਈ ਜਾਵੇਗੀ।

ਸਿੰਘ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਪੰਜਾਬ ਲਈ ਚੁਣੌਤੀਆਂ, ਮੌਕੇ ਅਤੇ ਅਗਾਂਹਵਧੂ ਰਾਹ’ ਥੀਮ ‘ਤੇ ਕਰਵਾਏ ਗਏ ਵਿਚਾਰ-ਚਰਚਾ ਸੈਸ਼ਨ ਦੌਰਾਨ ਕੀਤਾ। ਇਸ ਮਹੱਤਵਪੂਰਨ ਵਿਚਾਰ-ਚਰਚਾ ਵਿੱਚ ਬੁੱਧੀਜੀਵੀਆਂ, ਅਕਾਦਮਿਕ ਮਾਹਿਰਾਂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ, ਨਾਮਵਰ ਨੀਤੀ ਮਾਹਿਰਾਂ, ਉਦਯੋਗਿਕ ਪ੍ਰਤੀਨਿਧਾਂ, ਸਟਾਰਟਅੱਪ ਸੰਸਥਾਪਕ, ਆਰਟ ਐਂਡ ਕਲਚਰ, ਵਾਤਾਵਰਣ ਮਾਹਿਰ, ਸੇਵਾ ਮੁਕਤ ਜੱਜ, ਬਾਰ ਕੌਂਸਲ ਦੇ ਮੈਂਬਰ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਨੇ ਹਿੱਸਾ ਲਿਆ, ਜੋ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਡੂੰਘੀ ਜਾਣਕਾਰੀ ਰੱਖਦੇ ਹਨ। ਇਸ ਸੈਸ਼ਨ ਦਾ ਮੁੱਖ ਉਦੇਸ਼ ਪੰਜਾਬ ਦੀਆਂ ਪ੍ਰਮੁੱਖ ਚੁਣੌਤੀਆਂ ਜਿਵੇਂ ਕਿ ਖੇਤੀਬਾੜੀ ਅਤੇ ਫ਼ਸਲੀ ਵਿਭਿੰਨਤਾ, ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਉਦਯੋਗ, ਜਲ ਸੁਰੱਖਿਆ ਤੇ ਪ੍ਰਸ਼ਾਸਨ, ਉਦਯੋਗਿਕ ਪੁਨਰ-ਸੁਰਜੀਤੀ ਅਤੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਰਗੇ ਮੁੱਦਿਆਂ ‘ਤੇ ਰਣਨੀਤਕ ਸੁਝਾਅ ਪੇਸ਼ ਕੀਤੇ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣ ਲਈ ਹੁਨਰ ਸਿਖਲਾਈ, ਖੇਡਾਂ ਤੇ ਯੂਥ ਵਿਕਾਸ, ਸਟਾਰਟਅੱਪਸ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੋਬੋਟਿਕਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਪਰਵਾਸ ਅਤੇ ਨਸ਼ਾ-ਮੁਕਤੀ ਵਰਗੇ ਸੰਵੇਦਨਸ਼ੀਲ ਵਿਸ਼ਿਆਂ ‘ਤੇ ਵੀ ਡੂੰਘਾਈ ਨਾਲ ਮੰਥਨ ਕੀਤਾ ਗਿਆ।

ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਦੀ ਇਸ ਸੈਸ਼ਨ ਵਿੱਚ ਸ਼ਮੂਲੀਅਤ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਦੀ ਗੰਭੀਰਤਾ ਅਤੇ ਡੂੰਘੀ ਚਿੰਤਾ ਨੂੰ ਸਪੱਸ਼ਟ ਰੂਪ ਨਾਲ ਦਰਸਾਉਂਦੀ ਹੈ। ਉਨ੍ਹਾਂ ਤੋਂ ਇਲਾਵਾ ਪੰਜਾਬ ਦੀਆਂ ਜਿਹੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਵਿਚਾਰ ਚਰਚਾ ਸੈਸ਼ਨ ਵਿੱਚ ਸ਼ਿਰਕਤ ਕੀਤੀ, ਉਨ੍ਹਾਂ ਵਿੱਚ ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫ਼ਿਜ਼ੀਸ਼ੀਅਨ ਡਾ. ਗੁਰਮੋਹਨ ਸਿੰਘ ਸੰਧੂ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਾਬਕਾ ਵਧੀਕ ਚੇਅਰਮੈਨ ਬੱਬੂ ਧੀਰ, ਪੰਜਾਬੀ ਅਦਾਕਾਰਾ ਸੁਨੀਤਾ ਧੀਰ, ਸਿੱਖਿਆਵਿਦ, ਲੇਖਿਕਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰਿੰਸੀਪਲ (ਸੇਵਾਮੁਕਤ) ਡਾ. ਸਰਬਜੀਤ ਕੌਰ ਸੋਹਲ, ਸਮਾਜਸੇਵੀ ਅਤੇ ਵਾਤਾਵਰਣ ਮਾਹਿਰ ਡਾ. ਵਿਨਾਇਕ ਦੱਤ, ਸਾਬਕਾ ਡੀਜੀਪੀ ਜਸਵਿੰਦਰ ਸਿੰਘ, ਵਾਤਾਵਰਣ ਮਾਹਿਰ ਸਮਾਜਸੇਵੀ ਲੈਫ਼ਟੀਨੈਂਟ ਕਰਨਲ ਜਸਜੀਤ ਸਿੰਘ ਗਿੱਲ ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਸਮੇਤ ਕਈ ਸਾਬਕਾ ਆਈਏਐਸ ਤੇ ਪੀਸੀਐਸ ਅਧਿਕਾਰੀ ਅਤੇ ਖੇਤੀਬਾੜੀ, ਆਰਥਿਕਤਾ ਤੇ ਉਦਯੋਗ ਜਗਤ ਵਰਗੇ ਵੱਖ-ਵੱਖ ਖੇਤਰਾਂ ਦੇ ਨੀਤੀ ਘਾੜਿਆਂ ਦੇ ਨਾਮ ਸ਼ਾਮਲ ਸਨ।

ਇਸ ਦਰਮਿਆਨ ਜਦੋਂ ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸਾਲ 2000 ਵਿੱਚ ਪਟਿਆਲਾ ਦੇ ਡਰੌਲੀ ਵਿਖੇ ਪ੍ਰਮਾਣੂ ਬਿਜਲੀ ਪਲਾਂਟ ਸਥਾਪਤ ਕਰਨ ਦਾ ਮੁੱਦਾ ਉਠਾਇਆ, ਤਾਂ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਇਸ ਦੇ ਜਵਾਬ ਵਿੱਚ ਕਿਹਾ ਕਿ ਉਹ ਪਟਿਆਲਾ ਵਿੱਚ ਪ੍ਰਮਾਣੂ ਬਿਜਲੀ ਪਲਾਂਟ ਲਗਾਉਣ ਦੀਆਂ ਸਾਰੀਆਂ ਸ਼ਰਤਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ, “ਜੇਕਰ ਇਹ ਵਿਹਾਰਕ ਤੌਰ ‘ਤੇ ਸੰਭਵ ਹੋਇਆ, ਤਾਂ ਕੇਂਦਰ ਸਰਕਾਰ ਪਟਿਆਲਾ ਵਿੱਚ ਪ੍ਰਮਾਣੂ ਬਿਜਲੀ ਪਲਾਂਟ ਦੀ ਸਥਾਪਨਾ ਨੂੰ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਦੇਵੇਗੀ।”

ਇਸ ਤੋਂ ਪਹਿਲਾਂ ਸਾਂਸਦ ਸਤਨਾਮ ਸਿੰਘ ਸੰਧੂ ਨੇ ਬੋਲਿਆ ਸੀ ਕਿ “ਕਿਉਂਕਿ ਕੇਂਦਰ ਸਰਕਾਰ ਦੇਸ਼ ਭਰ ਵਿੱਚ ਪ੍ਰਮਾਣੂ ਬਿਜਲੀ ਪਲਾਂਟ ਲਗਾ ਰਹੀ ਹੈ, ਇਸ ਲਈ ਪੰਜਾਬ ਨੂੰ ਵੀ ਆਪਣੀ ਬਿਜਲੀ ਦੀ ਵਧਦੀ ਮੰਗ ਪੂਰੀ ਕਰਨ ਲਈ ਅਜਿਹੇ ਪਲਾਂਟ ਦੀ ਸਖ਼ਤ ਜ਼ਰੂਰਤ ਹੈ। ਮੌਜੂਦਾ ਥਰਮਲ ਪਲਾਂਟ ਕੋਲੇ ਦੀ ਸਪਲਾਈ ‘ਤੇ ਨਿਰਭਰ ਹਨ, ਜਦਕਿ 2000 ਦੇ ਸ਼ੁਰੂ ਵਿੱਚ ਦੜੌਲੀ ਵਿੱਚ ਪਲਾਂਟ ਲਗਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਸ ‘ਤੇ ਮੁੜ ਵਿਚਾਰ ਹੋਣਾ ਚਾਹੀਦਾ ਹੈ।”

ਆਪਣੀ ਕਿਸਮ ਦੇ ਇਸ ਪਹਿਲੇ ਵਿਸ਼ੇਸ਼ ਚਰਚਾ ਸੈਸ਼ਨ ਦੌਰਾਨ, ਬੁੱਧੀਜੀਵੀਆਂ, ਅਕਾਦਮਿਕ ਮਾਹਿਰਾਂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ, ਨਾਮਵਰ ਨੀਤੀ ਮਾਹਿਰਾਂ, ਉਦਯੋਗਿਕ ਪ੍ਰਤੀਨਿਧਾਂ ਅਤੇ ਥਿੰਕ ਟੈਂਕਾਂ ਨੇ ਪੰਜਾਬ ਦੀਆਂ ਪ੍ਰਮੁੱਖ ਚੁਣੌਤੀਆਂ ਦੇ ਹੱਲ ਲਈ ਰਣਨੀਤਕ ਸੁਝਾਅ ਪੇਸ਼ ਕੀਤੇ। ਇਸ ਦੌਰਾਨ ਖੇਤੀਬਾੜੀ ਅਤੇ ਫ਼ਸਲੀ ਵਿਭੰਨਤਾ, ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਉਦਯੋਗ, ਜਲ ਸੁਰੱਖਿਆ ਤੇ ਪ੍ਰਸ਼ਾਸਨ, ਉਦਯੋਗਿਕ ਪੁਨਰ-ਸੁਰਜੀਤੀ ਅਤੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਵਰਗੇ ਅਹਿਮ ਮੁੱਦਿਆਂ ਉੱਪਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਲਈ ਹੁਨਰ ਸਿਖਲਾਈ, ਖੇਡਾਂ ਤੇ ਯੂਥ ਵਿਕਾਸ, ਸਟਾਰਟਅੱਪਸ, ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ), ਰੋਬੋਟਿਕਸ ਤੇ ਸਟਾਰਟਅੱਪ ਐਕਸਲੇਟਰ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਪ੍ਰਵਾਸ ਅਤੇ ਨਸ਼ਾ ਮੁਕਤੀ ਵਰਗੇ ਸੰਵੇਦਨਸ਼ੀਲ ਵਿਸ਼ਿਆਂ ‘ਤੇ ਡੂੰਘਾਈ ਨਾਲ ਵਿਚਾਰ ਚਰਚਾ ਕੀਤੀ ਗਈ।

ਵਿਚਾਰ ਚਰਚਾ ਸੈਸ਼ਨ ਦੇ ਅਖ਼ੀਰ ‘ਚ ਬੁੱਧੀਜੀਵੀਆਂ, ਅਕਾਦਮਿਕ ਮਾਹਿਰਾਂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ, ਨਾਮਵਰ ਨੀਤੀ ਮਾਹਰਾਂ, ਉਦਯੋਗਿਕ ਪ੍ਰਤੀਨਿਧਾਂ ਤੇ ਥਿੰਕ ਟੈਂਕਾਂ ਨੇ ਸਰਬਸੰਮਤੀ ਨਾਲ ਇਸ ਮੰਚ ਨੂੰ ਸੰਸਥਾਗਤ ਰੂਪ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਇੱਕ ਅਜਿਹਾ ਫੋਰਮ ਬਣਾਇਆ ਜਾਵੇ, ਜੋ ਸਰਕਾਰੀ ਏਜੰਸੀਆਂ ਅਤੇ ਨੁਮਾਇੰਦਿਆਂ ਨਾਲ ਲਗਾਤਾਰ ਅਜਿਹੀਆਂ ਮੀਟਿੰਗਾਂ ਕਰੇ, ਤਾਂ ਜੋ ਕੇਂਦਰ ਸਰਕਾਰ ਦੇ ਮਿਥੇ ਹੋਏ ਟੀਚੇ ਦੇ ਮੁਤਾਬਕ ਪੰਜਾਬ ਲਈ ਇੱਕ ਪੁਖ਼ਤਾ ਰੋਡਮੈਪ ਤਿਆਰ ਕੀਤਾ ਜਾ ਸਕੇ। ਇਸ ਪ੍ਰਸਤਾਵਿਤ ਫੋਰਮ ਦਾ ਮਕਸਦ ਥੋੜ੍ਹੇ ਸਮੇਂ ਦੇ ਪ੍ਰਭਾਵਸ਼ਾਲੀ ਕਾਰਜਾਂ, ਲੰਬੇ ਸਮੇਂ ਦੇ ਢਾਂਚਾਗਤ ਸੁਧਾਰਾਂ ਅਤੇ ਕੇਂਦਰੀ ਸਕੀਮਾਂ ਦੇ ਸਹੀ ਇਸਤੇਮਾਲ ਰਾਹੀਂ ਪੰਜਾਬ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਨਾ ਹੈ, ਤਾਂ ਜੋ ਸੂਬਾ ਟਿਕਾਊ ਵਿਕਾਸ ਦੀ ਰਾਹ ‘ਤੇ ਚੱਲਦਿਆਂ ਮੁੜ ਤੋਂ ਦੇਸ਼ ਦਾ ਮੋਹਰੀ ਸੂਬਾ ਬਣੇ।

ਆਪਣੇ ਸੰਬੋਧਨ ਵਿੱਚ ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਭਾਰਤ ਲਈ ਸ਼ੁਰੂ ਤੋਂ ਹੀ ਬਹੁਤ ਮਹੱਤਵਪੂਰਨ ਰਿਹਾ ਹੈ। ਉਨ੍ਹਾਂ ਕਿਹਾ, “ਭਾਰਤ ਦੀ ਆਜ਼ਾਦੀ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ਨੂੰ ਆਤਮ-ਨਿਰਭਰ ਬਣਾਉਣ ਵਿੱਚ ਪੰਜਾਬ ਨੇ ਬੇਮਿਸਾਲ ਭੂਮਿਕਾ ਨਿਭਾਈ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਉਹ ਮਾਣ-ਸਤਿਕਾਰ ਅਤੇ ਦਰਜਾ ਨਹੀਂ ਦਿੱਤਾ ਜਿਸ ਦਾ ਉਹ ਹੱਕਦਾਰ ਸੀ, ਅਤੇ ਪੰਜਾਬ ਦੀ ਵੰਡ ਸਭ ਤੋਂ ਵੱਡੀ ਇਤਿਹਾਸਕ ਭੁੱਲ ਸੀ। ਹਾਲਾਂਕਿ, ਮੋਦੀ ਸਰਕਾਰ ਵਿਕਾਸ ਕਾਰਜਾਂ ਵਿੱਚ ਪੰਜਾਬ ਨੂੰ ਪੂਰੀ ਅਹਿਮੀਅਤ ਦੇ ਰਹੀ ਹੈ।”

ਕੇਂਦਰੀ ਮੰਤਰੀ ਨੇ ਕਿਹਾ ਕਿ “ਪੱਖਪਾਤੀ ‘ਸਿੰਧੂ ਜਲ ਸੰਧੀ’ ਦੇ ਤਹਿਤ ਤਿੰਨ ਵੱਡੇ ਦਰਿਆਵਾਂ—ਸਿੰਧ, ਚਿਨਾਬ ਅਤੇ ਜੇਹਲਮ ਦੇ ਪਾਣੀ ਦਾ ਹਿੱਸਾ ਪਾਕਿਸਤਾਨ ਨੂੰ ਦਿੱਤਾ ਗਿਆ ਸੀ। ਪਰ ਮੋਦੀ ਸਰਕਾਰ ਨੇ ਇਸ ਗ਼ਲਤੀ ਨੂੰ ਸੁਧਾਰ ਲਿਆ ਹੈ ਅਤੇ ਹੁਣ ਸਿੰਧੂ ਜਲ ਸੰਧੀ ਦੇ ਮੁਅੱਤਲ ਹੋਣ ਨਾਲ ਪਾਕਿਸਤਾਨ ਦਾ ਪਾਣੀ ਉੱਪਰ ਹੱਕ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਅਤੇ ਜੰਮੂ-ਕਸ਼ਮੀਰ ਨੇ ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ ਲਈ ਨਵੀਂ ਸੰਧੀ ‘ਤੇ ਦਸਤਖਤ ਕੀਤੇ ਹਨ, ਜਿਸ ਨਾਲ ਰਾਵੀ ਦਰਿਆ ਦਾ ਪਾਕਿਸਤਾਨ ਜਾਣ ਵਾਲਾ ਵਾਧੂ ਪਾਣੀ ਰੋਕਿਆ ਜਾਵੇਗਾ। ਪੰਜ ਮਹੀਨਿਆਂ ਬਾਅਦ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਲਗਭਗ 36,000 ਹੈਕਟੇਅਰ ਜ਼ਮੀਨ ਦੀ ਸਿੰਜਾਈ ਹੋ ਸਕੇਗੀ। ਇਸ ਤੋਂ ਇਲਾਵਾ ‘ਊਝ ਮਲਟੀਪਰਪਜ਼ ਪ੍ਰੋਜੈਕਟ’ ਰਾਹੀਂ 90,000 ਹੈਕਟੇਅਰ ਜ਼ਮੀਨ ਨੂੰ ਫ਼ਾਇਦਾ ਹੋਵੇਗਾ ਅਤੇ ਇਹ ਪ੍ਰੋਜੈਕਟ ਸਰਹੱਦ ਪਾਰ ਤੋਂ ਹੋਣ ਵਾਲੀ ਘੁਸਪੈਠ ਨੂੰ ਰੋਕਣ ਵਿੱਚ ਵੀ ਸਹਾਈ ਹੋਵੇਗਾ।

ਪਰਵਾਸ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਮੌਕਿਆਂ ਦੀ ਕਮੀ ਕਾਰਨ ਵਿਦੇਸ਼ ਜਾਂਦੇ ਸਨ, ਪਰ ਪਿਛਲੇ 11 ਸਾਲਾਂ ਵਿੱਚ ਸਥਿਤੀ ਬਦਲੀ ਹੈ। ਅੱਜ ਭਾਰਤ ਤਕਨਾਲੋਜੀ ਦੇ ਖੇਤਰ ਵਿੱਚ ਦੁਨੀਆ ਦੇ ਬਰਾਬਰ ਹੈ ਅਤੇ ਨੌਜਵਾਨਾਂ ਲਈ ਇੱਥੇ ਬੇਅੰਤ ਮੌਕੇ ਹਨ, ਜਿਸ ਕਾਰਨ ਲੋਕ ਹੁਣ ਵਾਪਸ ਆਉਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ 2014 ਵਿੱਚ ਸਿਰਫ਼ 400 ਸਟਾਰਟਅੱਪਸ ਸਨ, ਜੋ ਅੱਜ ਵਧ ਕੇ 2 ਲੱਖ ਤੋਂ ਪਾਰ ਹੋ ਗਏ ਹਨ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਬੇਅੰਤ ਸਮਰੱਥਾ ਹੈ, ਪਰ ਸੂਬੇ ਨੂੰ ਅੱਜ ਇੱਕ ਨਿਰਣਾਇਕ ਅਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਜਾਂ ਕਮੇਟੀਆਂ ਹੱਲ ਨਹੀਂ ਹਨ, ਸਗੋਂ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਨੂੰ ਗੈਂਗਸਟਰ-ਅੱਤਵਾਦੀ-ਨਸ਼ਾ ਗਠਜੋੜ ਵਿੱਚ ਫਸਣ ਤੋਂ ਬਚਾਉਣਾ ਹੋਵੇਗਾ ਅਤੇ ਇਸ ਲਈ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਉਣੀ ਪਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਸਿਰਫ਼ ਡਿਗਰੀਆਂ ਵੰਡਣ ਦੀ ਬਜਾਏ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਰੁਜ਼ਗਾਰ ਦੇ ਯੋਗ ਬਣ ਸਕਣ।

ਵਿਚਾਰ-ਚਰਚਾ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਨਾਲ ਵਿਸ਼ੇਸ਼ ਨਾਤਾ ਹੈ। ਪਿਛਲੇ 11 ਸਾਲਾਂ ਦੌਰਾਨ ਪੀ.ਐੱਮ. ਮੋਦੀ ਦੀ ਦੂਰਅੰਦੇਸ਼ ਅਗਵਾਈ ਹੇਠ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਉੱਚ ਤਰਜੀਹ ਦਿੱਤੀ ਹੈ। ਗੁਰੂ ਨਗਰੀ ਅੰਮ੍ਰਿਤਸਰ ਵਿੱਚ ਆਈ.ਆਈ.ਐੱਮ. (IIM), ਬਠਿੰਡਾ ਵਿੱਚ ਏਮਜ਼ (AIIMS) ਅਤੇ ਮੋਹਾਲੀ ਵਿੱਚ ਹੋਮੀ ਭਾਬਾ ਕੈਂਸਰ ਹਸਪਤਾਲ ਵਰਗੀਆਂ ਵਿਸ਼ਵ ਪੱਧਰੀ ਸੰਸਥਾਵਾਂ ਦੀ ਸਥਾਪਨਾ ਨਾਲ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਹੁਤ ਮਜ਼ਬੂਤੀ ਮਿਲੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਵਿੱਚ ਹਵਾਈ ਅੱਡਿਆਂ ਦੀ ਸਮਰੱਥਾ ਵਧਾਈ ਹੈ ਅਤੇ ਅੱਜ ਸੂਬੇ ਵਿੱਚ ਚਾਰ ਘਰੇਲੂ ਤੇ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਹੀ, ਪ੍ਰਧਾਨ ਮੰਤਰੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਬਹੁਤ ਵੱਡਾ ਸਤਿਕਾਰ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 5,673 ਕਰੋੜ ਰੁਪਏ ਦਾ ਰਿਕਾਰਡ ਫ਼ੰਡ ਜਾਰੀ ਕੀਤਾ ਗਿਆ ਹੈ, ਜੋ ਕਿ ਪਿਛਲੀ ਯੂ.ਪੀ.ਏ. (UPA) ਸਰਕਾਰ ਦੇ ਮੁਕਾਬਲੇ 25 ਗੁਣਾ ਵੱਧ ਹੈ। ਫ਼ਿਰੋਜ਼ਪੁਰ, ਅੰਮ੍ਰਿਤਸਰ ਅਤੇ ਨੰਗਲ ਤੋਂ ਤਿੰਨ ਵੰਦੇ ਭਾਰਤ ਟ੍ਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ, ਰੇਲਵੇ ਦਾ 100 ਫ਼ੀਸਦੀ ਬਿਜਲੀਕਰਨ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਵੇਲੇ ਪੂਰੇ ਸੂਬੇ ਵਿੱਚ 26,382 ਕਰੋੜ ਰੁਪਏ ਦੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ।”

ਸੰਧੂ ਨੇ ਅੱਗੇ ਕਿਹਾ ਕਿ “ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਸੱਭਿਆਚਾਰ ਅਤੇ ਵਿਰਸੇ ਦੀ ਸੰਭਾਲ ਅਤੇ ਸਤਿਕਾਰਯੋਗ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੇ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਵੀ ਇਤਿਹਾਸਕ ਕਦਮ ਚੁੱਕੇ ਹਨ।”

Tags: latest newslatest Updatepro punjab tvpropunjabnewspunjab governmentpunjab newspunjabi news
Share200Tweet125Share50

Related Posts

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . . .

ਮਈ 12, 2026

ਭਾਜਪਾ ਨੂੰ ਵੱਡਾ ਝਟਕਾ : ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਮਈ 12, 2026

10ਵੀਂ ਜਮਾਤ ਵਿੱਚ Top ਕਰਨ ਵਾਲੇ ਵਿਦਿਆਥੀਆਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਮਈ 12, 2026

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਮਈ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਟੇਕਿਆ ਮੱਥਾ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

ਮਈ 12, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026
Load More

Recent News

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ ਆਇਆ ਸਾਹਮਣੇ, ਕਿਹਾ . . . .

ਮਈ 12, 2026

ਭਾਜਪਾ ਨੂੰ ਵੱਡਾ ਝਟਕਾ : ਸੀਨੀਅਰ ਆਗੂ ਸਾਥੀਆਂ ਸਮੇਤ AAP ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਮਈ 12, 2026

10ਵੀਂ ਜਮਾਤ ਵਿੱਚ Top ਕਰਨ ਵਾਲੇ ਵਿਦਿਆਥੀਆਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ

ਮਈ 12, 2026

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਤੋਂ ਜਾਣਗੇ ਯੂਏਈ, ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦੇ 6 ਦਿਨਾਂ ਦੌਰੇ ‘ਤੇ

ਮਈ 12, 2026

ਹੁਣ ਵਪਾਰਕ ਜਾਂ ਚਾਰਟਰਡ ਉਡਾਣਾਂ ਰਾਹੀਂ ਯਾਤਰਾ ਨਹੀਂ ਕਰ ਸਕਣਗੇ ਮਹਾਰਾਸ਼ਟਰ ਦੇ ਮੰਤਰੀ; ਪ੍ਰਧਾਨ ਮੰਤਰੀ ਦੀ ਅਪੀਲ ਤੋਂ ਬਾਅਦ ਕਾਰਵਾਈ

ਮਈ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.