RDF: ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਮਾਲੀ ਝਟਕਾ ਦਿੰਦਿਆਂ ਪੇਂਡੂ ਵਿਕਾਸ ਫੰਡ (RDF) ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।ਵਿੱਤੀ ਬੋਝ ਝੱਲ ਰਹੇ ਪੰਜਾਬ ਲਈ ਇਹ ਫ਼ੈਸਲਾ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ ਦੇ ਪ੍ਰਾਜੈਕਟਾਂ ਨੂੰ ਲੀਹੋਂ ਲਾਹੁਣ ਵਾਲਾ ਸਾਬਿਤ ਹੋ ਸਕਦਾ ਹੈ।ਪੰਜਾਬ ਸਰਕਾਰ ਨੂੰ ਕੇਂਦਰ ਤੋਂ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲਣ ਦੀ ਪੂਰੀ ਉਮੀਦ ਸੀ।
ਖਤਪਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲ ਹੀ ਪੱਤਰ ਭੇਜ ਕੇ ਇਸ ਕੇਂਦਰੀ ਫੈਸਲੇ ਤੋਂ ਜਾਣੂ ਕਰਾਇਆ ਹੈ।ਮੁੱਖ ਮੰਤਰੀ ਪੰਜਾਬ ਨੇ 23 ਜੁਲਾਈ ਅਤੇ 19 ਅਕਤੂਬਰ ਨੂੰ ਕੇਂਦਰੀ ਖੁਰਾਕ ਮੰਤਰੀ ਨੂੰ ਪੱਤਰ ਲਿਖ ਕੇ ਸੋਧੀ ਹੋਈ ਆਰਜ਼ੀ ਲਾਗਤ ਸ਼ੀਟ ਜਿਸ ‘ਚ ਪੇਂਡੂ ਵਿਕਾਸ ਫੰਡ ਵੀ ਸ਼ਾਮਿਲ ਹੁੰਦਾ ਹੈ, ਜਾਰੀ ਕਰਨ ਲਈ ਅਪੀਲ ਕੀਤੀ ਸੀ।ਕੇਂਦਰੀ ਮੰਤਰੀ ਨੇ ਹੁਣ ਪੱਤਰ ‘ਚ ਦੱਸਿਆ ਹੈ ਕਿ ਵਿਭਾਗੀ ਨਿਯਮਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਕੇਂਦਰੀ ਮੰਤਰੀ ਨੇ ਪੰਜਾਬ ਨੂੰ ਉਲਟਾ ਸਟੈਚੁਰੀ ਚਾਰਜਿਜ਼ ਘਟਾਉਣ ਦੀ ਨਸੀਹਤ ਦਿੱਤੀ ਹੈ।
ਪੱਤਰ ‘ਚ ਕਿਹਾ ਹੈ ਕਿ ਇਨ੍ਹਾਂ ਖਰਚਿਆਂ ਨੂੰ ਘਟਾਉਣ ਨਾਲ ਸਰਕਾਰੀ ਖਜ਼ਾਨੇ ‘ਤੇ ਸਬਸਿਡੀ ਦਾ ਬੋਝ ਘਟੇਗਾ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਵੱਧ ਭਾਅ ‘ਤੇ ਅਨਾਜ ਖ੍ਰੀਦਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ।ਚੇਤੇ ਰਹੇ ਕਿ ਪੰਜਾਬ ਨੂੰ ਤਿੰਨ ਖ੍ਰੀਦ ਸੀਜ਼ਨਾਂ ਦਾ ਪੇਂਡੂ ਵਿਕਾਸ ਫੰਡ ਕੇਂਦਰ ਤੋਂ ਮਿਲਿਆ ਨਹੀਂ ਹੈ।ਹਾਲ ਹੀ ‘ਚ ਲੰਘੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ 1760 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦੇ ਕੇਂਦਰ ਵੱਲ ਬਕਾਇਆ ਖੜ੍ਹੇ ਸਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h