ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ ‘ਤੇ ਹੈ।ਅੱਤਵਾਦੀ ਸੰਗਠਨ ਨੇ ਜਲੰਧਰ ਦੇ ਪ੍ਰਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਾਲਾਬ ਮੰਦਿਰ ਦੇ ਨਾਲ ਨਾਲ ਜਲੰਧਰ ਦੇ ਰੇਲਵੇ ਸਟੇਸ਼ਨ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।
ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਅੱਤਵਾਦੀ ਸੰਗਠਨ ਦੀ ਧਮਕੀ ਦੇ ਬਾਅਦ ਸ੍ਰੀ ਦੇਵੀ ਤਲਾਬ ਮੰਦਿਰ ਦਾ ਦੇਰ ਰਾਤ ਦੌਰਾ ਕੀਤਾ।ਉਨ੍ਹਾਂ ਨੇ ਮੰਦਿਰ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।ਸੀਪੀ ਤੂਰ ਨੇ ਜਲੰਧਰ ਪੁਲਿਸ ਨੂੰ ਅਲਰਟ ਕਰਦੇ ਹੋਏ ਨਾਕਾਬੰਦੀ ਵਧਾਉਣ ਦੇ ਨਾਲ ਨਾਲ ਸ਼ੱਕੀ ਨਜ਼ਰ ਆਉਣ ਵਾਲਿਆਂ ਲੋਕਾਂ ‘ਤੇ ਪੈਨੀ ਨਜ਼ਰ ਰੱਖਣ ਦੀਆਂ ਹਿਦਾਇਤਾਂ ਦਿੱਤੀਆਂ ਹਨ।