ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਿਆ ਹੈ, ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਪੰਜਾਬ ਦੇ ਮਾਝੇ ਅਤੇ ਪੱਛਮੀ ਮਾਲਵੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਹਿਮਾਚਲ ‘ਚ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।