ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅਪੂਰਨ ਹਲਾਤਾਂ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਦੁਆਰਾ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਸ਼ਹਿਰ ਦੇ ਸਾਰੇ ਬਾਜ਼ਾਰ ਰਾਤ 7 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਮੈਡੀਕਲ ਦੀਆਂ ਦੁਕਾਨਾਂ ਅਤੇ ਅਪਾਤਕਾਲੀਨ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਪ੍ਰਸ਼ਾਸਨ ਵੱਲੋਂ ਪੁਲਿਸ ਅਤੇ ਪੀ. ਸੀ. ਆਰ. ਟੀਮਾਂ ਨੂੰ ਸਖ਼ਤੀ ਨਾਲ ਇਸ ਹੁਕਮ ਨੂੰ ਲਾਗੂ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਕਾਨਾਂ ਸਟਾਲਾਂ ਦੇ ਬਾਹਰ ਲੱਗੇ CCTV, ਲਾਈਟਾਂ ਵੀ ਰਾਤ ਨੂੰ 7 ਵਜੇ ਤੋਂ ਬਾਅਦ ਬੰਦ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆ ਹਨ। ਪੁਲਿਸ ਦੀਆਂ ਟੀਮਾਂ ਵੱਲੋਂ ਪੂਰੇ ਸ਼ਹਿਰ ਵਿੱਚ ਕੀਤੀ ਜਾ ਰਹੀ ਹੈ ਅਤੇ ਲਾਊਡ ਸਪੀਕਰਾਂ ਵਿੱਚ ਬੋਲ ਕੇ ਜਰੂਰੀ ਸੂਚਨਾ ਅਤੇ ਐਡਵਾਇਜ਼ਰੀ ਸੁਣਾਈ ਜਾ ਰਹੀ ਹੈ।