Chandigarh Police Constable Recruitment 2023: ਲੰਬੇ ਸਮੇਂ ਤੋਂ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਦੀ ਉਡੀਕ ਕਰ ਰਹੇ ਹਜ਼ਾਰਾਂ ਨੌਜਵਾਨਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ 700 ਕਾਂਸਟੇਬਲਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪੁਲਿਸ ਅਗਲੇ ਇੱਕ-ਦੋ ਦਿਨਾਂ ਵਿੱਚ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।
ਇਹ ਭਰਤੀ ਕੇਂਦਰੀ ਸੇਵਾ ਨਿਯਮ ਦੇ ਤਹਿਤ ਹੋਵੇਗੀ। ਸ਼ਨੀਵਾਰ ਨੂੰ ਪੁਲਿਸ ਵਿਭਾਗ ਵੱਲੋਂ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਆਨਲਾਈਨ ਅਰਜ਼ੀ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਯੂਟੀ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ ਡੀਜੀਪੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਰਿਕਾਰਡ ਸਮੇਂ ਵਿੱਚ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਦੱਸ ਦਈਏ ਕਿ ਚੁਣੇ ਗਏ ਉਮੀਦਵਾਰਾਂ ਨੂੰ ਅਕਤੂਬਰ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ। ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਚੰਡੀਗੜ੍ਹ ਪੁਲੀਸ ਵਿੱਚ ਕਰੀਬ ਇੱਕ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। 2018 ਤੋਂ ਬਾਅਦ ਪੁਲਿਸ ‘ਚ ਕਾਂਸਟੇਬਲ ਦੀਆਂ ਅਸਾਮੀਆਂ ‘ਤੇ ਭਰਤੀ ਹੋਵੇਗੀ।
ਚੰਡੀਗੜ੍ਹ ਪੁਲਿਸ ਭਰਤੀ ਸਬੰਧੀ ਅਹਿਮ ਜਾਣਕਾਰੀ
ਆਨਲਾਈਨ ਅਰਜ਼ੀਆਂ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਣਗੀਆਂ।
ਪਹਿਲੀ ਲਿਖਤੀ ਪ੍ਰੀਖਿਆ ਜੁਲਾਈ ਦੇ ਅੰਤ ਵਿੱਚ ਲਈ ਜਾਵੇਗੀ।
18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ।
33 ਫੀਸਦੀ ਅਸਾਮੀਆਂ ਔਰਤਾਂ ਲਈ ਰਾਖਵੀਆਂ ਹੋਣਗੀਆਂ।
ਸਰੀਰਕ ਪ੍ਰੀਖਿਆ ਸਤੰਬਰ ਦੇ ਅੱਧ ਤੱਕ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h