ਵੀਰਵਾਰ, ਸਤੰਬਰ 11, 2025 12:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਪੰਜਾਬ ਦੇ ਵਿਚ ਕੁਦਰਤੀ ਆਫ਼ਤ ਕਾਰਨ ਆਏ ਹੜ੍ਹਾਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ

by Pro Punjab Tv
ਸਤੰਬਰ 10, 2025
in Featured, Featured News
0

chandigarh university Flood Initiative: ਪੰਜਾਬ ਦੇ ਵਿਚ ਕੁਦਰਤੀ ਆਫ਼ਤ ਕਾਰਨ ਆਏ ਹੜ੍ਹਾਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਹੁਣ ਭਾਵੇਂ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ ਪਰ ਹੁਣ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਸਤਾਉਣ ਲੱਗ ਪਿਆ ਹੈ।

chandigarh university Flood Initiative
chandigarh university Flood Initiative

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹੇ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਭੇਜੇ ਜਾ ਰਹੇ ਰਾਹਤ ਸਮੱਗਰੀ ਦੇ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕੀਤਾ। CU ਵੱਲੋਂ ਭੇਜੀ ਜਾ ਰਹੀ ਰਾਹਤ ਸਮੱਗਰੀ ’ਚ ਫਸਟ ਏਡ ਕਿੱਟਾਂ, ਮੱਛਰਦਾਨੀਆਂ, ਮੱਛਰ ਭਜਾਉਣ ਵਾਲੀਆਂ ਦਵਾਈਆਂ, ਆਰਜ਼ੀ ਕੈਂਪ ਬਣਾਉਣ ਲਈ ਤਰਪਾਲਾਂ ਤੇ ਰਾਸ਼ਨ ਸਮੱਗਰੀ ਭੇਜੀ ਗਈ ਹੈ।ਇਸ ਤੋਂ ਇਲਾਵਾ, ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੀਯੂ ਦੇ 100 ਦੇ ਕਰੀਬ ਐੱਨਐੱਸਐੱਸ ਵਲੰਟੀਅਰਾਂ ਨੂੰ ਰਵਾਨਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨਾਂ ਤੋਂ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਸੰਧੂ ਵੱਲੋਂ ਪੀੜਤਾਂ ਦੀ ਸਹਾਇਤਾਂ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਤੇ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਹੂਸੈਨੀਵਾਲਾ ਦੇ ਹੜ੍ਹ ਪ੍ਰਭਾਵਿਤ ਭਾਰਤ-ਪਾਕਿਸਤਾਨ ਸਰਹੱਦ ਦੇ ਅਖੀਰਲੇ ਪਿੰਡ ਟਿੰਡੀਵਾਲਾ ਤੇ ਭੱਖੜਾ ਵਿਚ ਰਾਹਤ ਸਮੱਗਰੀ ਵੰਡੀ ਸੀਉਨ੍ਹਾਂ ਨੇ ਹੜ੍ਹ ਪੀੜਤ ਪਿੰਡਾਂ ’ਚ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਨੇ ਫਿਰੋਜ਼ਪੁਰ ਦੇ ਇੱਕ ਪਿੰਡ ਭੱਖੜਾ ਨੂੰ ਗੋਦ ਲੈਣ ਦਾ ਐਲਾਨ ਕੀਤਾ ਸੀ। ਇਸੇ ਤਹਿਤ ਇਹ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।

ਦੀਪਇੰਦਰ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਦੌਰਾਨ ਆਏ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜ਼ਮੀਨੀਂ ਪੱਧਰ ’ਤੇ ਦਿਲ ਦਹਿਲਾ ਦੇਣ ਵਾਲਾ ਭਾਰੀ ਨੁਕਸਾਨ ਪਹੰਚਾਇਆ ਹੈ। ਹਲਾਤ ਇੰਨੇ ਖਰਾਬ ਹੋ ਗਏ ਹਨ ਕਿ ਹੜ੍ਹ ਪੀੜਤ ਆਪਣੇ ਘਰ ਬਾਰ ਛੱਡ ਕੇ ਰਾਹਤ ਕੈਂਪਾਂ ਵਿਚ ਰਹਿਣ ਲਈ ਮਜ਼ਬੂਰ ਹਨ। ਹੁਣ ਜਦੋਂ ਪੰਜਾਬ ਦੇ ਲੋਕਾਂ ’ਤੇ ਮੁਸੀਬਤ ਪਈ ਹੈ ਤਾਂ ਸਾਡਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਈਏ। ਜੋ ਕੁਦਰਤ ਨੇ ਕਰ ਦਿੱਤਾ ਹੈ ਉਹ ਠੀਕ ਹੈ ਪਰ ਸਾਨੂੰ ਉਨ੍ਹਾਂ ਦਾ ਸਹਾਰਾ ਬਣਨਾ ਚਾਹੀਦਾ ਹੈ।ਇਸ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨੂੰ ਜਲਦ ਨੂੰ ਜਲਦ ਮੁਸੀਬਤ ’ਚੋਂ ਨਿਕਲਣ ਲਈ ਜੋ ਜ਼ਰੂਰੀ ਸਹਾਇਤਾ ਚਾਹੀਦੀ ਹੈ, ਉਹ ਭੇਜੀ ਜਾ ਰਹੀ ਹੈ।

ਸੰਧੂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੰਸਾਰ ਦੇ ਵਿਚ ਕਿਸੇ ਵੀ ਕੋਨੇ ਵਿਚ ਕੁਦਰਤੀ ਆਫ਼ਤ ਜਾਂ ਸਮਾਜਿਕ ਸੰਕਟ ਪੈਦਾ ਹੁੰਦਾ ਹੈ ਤਾਂ ਪੰਜਾਬੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਪਹਿਲਾਂ ਅੱਗੇ ਆਉਂਦੇ ਹਨ।ਬੇਸ਼ੱਕ ਹੜ੍ਹਾ ਨੇ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਅਰਥ ਵਿਵਸਥਾ ਨੂੰ ਮੁੜ ਮੁੜ ਝੱਟਕੇ ਦਿੱਤੇ ਹਨ ਪਰ ਹਰ ਵਾਰ ਪੰਜਾਬੀ ਲੋਕਾਂ ਨੇ ਹਿੰਮਤ, ਸੇਵਾ ਭਾਵਨਾ ਤੇ ਜ਼ਿੰਮੇਂਵਾਰੀ ਨਾਲ ਡੱਟ ਕੇ ਸਾਹਮਣਾ ਕੀਤਾ ਹੈ।ਪੰਜਾਬੀ ਲੋਕਾਂ ਦੀ ਇਹ ਜ਼ਿੰਦਾਦਿਲੀ ਸਾਬਿਤ ਕਰਦੀ ਹੈ ਕਿ ਹੜ੍ਹਾਂ ਦੇ ਹਨੇਰੇ ’ਚ ਵੀ ਆਸ ਦੀ ਕਿਰਨ ਦਿਸਦੀ ਰਹਿੰਦੀ ਹੈ। ਕੁਦਰਤ ਦਾ ਕਹਿਰ ਭਾਵੇਂ ਮਨੁੱਖ ਨੂੰ ਕੁੱਝ ਸਮੇਂ ਲਈ ਲਾਚਾਰ ਬਣਾ ਸਕਦਾ ਹੈ ਪਰ ਸੇਵਾ ਦੀ ਲਹਿਰ ਹਰ ਵੱਡੀ ਤੋਂ ਵੱਡੀ ਮੁਸ਼ਕਲ ਨੂੰ ਹਟਾ ਸਕਦੀ ਹੈ।

Tags: chandigarh university Flood InitiativeFlood Relief Programmelatest newspro punjab tvpunjab newspunjabi news
Share200Tweet125Share50

Related Posts

ਸੋਸ਼ਲ ਮੀਡੀਆ ‘ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਦੀ ਹੁਣ ਖ਼ੈਰ ਨਹੀਂ, ਕੇਂਦਰ ਦਾ ਵੱਡਾ ਅਪਡੇਟ

ਸਤੰਬਰ 11, 2025

ਏਅਰ ਇੰਡੀਆ ਦੀ ਉਡਾਣ ‘ਚ ਅੱਧੀ ਰਾਤ ਨੂੰ 200 ਤੋਂ ਵੱਧ ਯਾਤਰੀਆਂ ਨੂੰ ਉਤਾਰਿਆ ਗਿਆ, ਜਾਣੋ ਕਾਰਨ

ਸਤੰਬਰ 11, 2025

ਪੰਜਾਬ ‘ਚ ਨੈਸ਼ਨਲ ਹਾਈਵੇਜ਼ ਨੂੰ ਲੈ ਕੇ ਕੇਂਦਰੀ ਮੰਤਰੀ ਗਡਕਰੀ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

ਸਤੰਬਰ 11, 2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025
Load More

Recent News

ਸੋਸ਼ਲ ਮੀਡੀਆ ‘ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਦੀ ਹੁਣ ਖ਼ੈਰ ਨਹੀਂ, ਕੇਂਦਰ ਦਾ ਵੱਡਾ ਅਪਡੇਟ

ਸਤੰਬਰ 11, 2025

ਏਅਰ ਇੰਡੀਆ ਦੀ ਉਡਾਣ ‘ਚ ਅੱਧੀ ਰਾਤ ਨੂੰ 200 ਤੋਂ ਵੱਧ ਯਾਤਰੀਆਂ ਨੂੰ ਉਤਾਰਿਆ ਗਿਆ, ਜਾਣੋ ਕਾਰਨ

ਸਤੰਬਰ 11, 2025

ਪੰਜਾਬ ‘ਚ ਨੈਸ਼ਨਲ ਹਾਈਵੇਜ਼ ਨੂੰ ਲੈ ਕੇ ਕੇਂਦਰੀ ਮੰਤਰੀ ਗਡਕਰੀ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

ਸਤੰਬਰ 11, 2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.