ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਸਬੰਧੀ ਨਵਾਂ ਨਿਯਮ ਲਾਗੂ ਕਰਦਿਆਂ ਸਕੂਲਾਂ, ਕਾਲਜਾਂ ਤੇ ਹਸਪਤਾਲ ਮੂਹਰੇ ਵਾਹਨਾਂ ਦੀ ਰਫ਼ਤਾਰ ਘਟਾ ਦਿੱਤੀ ਹੈ। ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਵਿੱਦਿਅਕ ਅਦਾਰੇ ਅਤੇ ਹਸਪਤਾਲਾਂ ਮੂਹਰੇ ਵਾਹਨਾਂ ਦੀ ਰਫ਼ਤਾਰ 25 ਕਿੱਲੋਮੀਟਰ ਪ੍ਰਤੀ ਘੰਟਾ ਹੋਵੇਗੀ। ਵੱਧ ਰਫ਼ਤਾਰ ’ਤੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ;#JusticeforSidhuMoosewala::ਸਿੱਧੂ ਮੂਸੇਵਾਲਾ ਦੇ ਪਿਤਾ ਨੇ ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟ ਖੋਲ੍ਹਿਆ..
ਜਿਕਰਯੋਗ ਹੈ ਕਿ ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਨੇ ਕੁਝ ਸਮਾਂ ਪਹਿਲਾਂ ਵੀ ਸ਼ਹਿਰ ਦੀਆਂ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵਿੱਚ ਫੇਰਬਦਲ ਕੀਤਾ ਸੀ। ਉਸ ਸਮੇਂ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਚਾਰ ਪਹੀਆ ਵਾਹਨਾਂ ਦੀ ਰਫ਼ਤਾਰ 60 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਅੰਦਰੂਨੀ ਸੜਕਾਂ ’ਤੇ 50 ਕਿੱਲੋ ਮੀਟਰ ਪ੍ਰਤੀ ਘੰਟਾ ਤੈਅ ਕੀਤੀ ਗਈ ਹੈ।
ਯੂਟੀ ਪ੍ਰਸ਼ਾਸਨ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਵਾਹਨਾਂ ਦੀ ਰਫ਼ਤਾਰ ਸਬੰਧੀ ਨਵੇਂ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।