Weather Update: ਪੰਜਾਬ ਵਿੱਚ ਦਿਨ ਬ ਦਿਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਆਉਣ ਵਾਲੇ ਸੱਤ ਦਿਨਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਜਾਵੇਗਾ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 2.7 ਡਿਗਰੀ ਸੈਲਸੀਅਸ ਵਧਿਆ ਹੈ। ਇਹ ਰਾਜ ਵਿੱਚ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਭਗ 1.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ।
ਕੁਝ ਦਿਨਾਂ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਹਾੜਾਂ ‘ਤੇ ਬਰਫ਼ਬਾਰੀ ਦਾ ਪ੍ਰਭਾਵ ਦਿਖਾਈ ਦੇ ਰਿਹਾ ਸੀ। ਪਰ ਹੁਣ ਸਥਿਤੀ ਆਮ ਹੁੰਦੀ ਜਾ ਰਹੀ ਹੈ ਅਤੇ ਤਾਪਮਾਨ ਵਧ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਹਫ਼ਤੇ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਵੇਗਾ।
ਪੰਜਾਬ ਵਿੱਚ ਲਗਭਗ ਹਰ ਸ਼ਹਿਰ ਵਿੱਚ ਮੌਸਮ ਇਸ ਪ੍ਰਕਾਰ ਹੀ ਰਹੇਗਾ ਜਿਵੇਂ ਕੇ ਅਸਮਾਨ ਸਾਫ਼ ਰਹੇਗਾ, ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।