Weather Today: ਭਾਰਤੀ ਮੌਸਮ ਵਿਭਾਗ (IMD) ਨੇ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵਿਚ ਕੱਲ੍ਹ ਰਾਤ ਤੋਂ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 24 ਤੋਂ 29 ਮਾਰਚ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
25 ਅਤੇ 26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।