ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਪੰਜਾਬ ਕੈਬਨਿਟ ਦੇ ਵਿਭਾਗਾ ਦੇ ਮੰਤਰੀਆਂ ਦੀ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਮੰਤਰਾਲਾ ਵਿਭਾਗ ਤੇ ਫੂਡ ਪ੍ਰੋਸੈਸਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ। ਸ਼ਹਿਰੀ ਵਿਕਾਸ ਮੰਤਰਾਲਾ ਵਿਭਾਗ ਮੁੱਖ ਮੰਤਰੀ ਮਾਨ ਨੇ ਆਪਣੇ ਕੋਲ ਰੱਖਿਆ ਹੈ ਤੇ ਫੂਡ ਪ੍ਰੋਸੈਸਿੰਗ ਵਿਭਾਗ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਦਿੱਤਾ ਗਿਆ ਹੈ।
ਇਸਦੇ ਨਾਲ ਹੀ ਹੋਰ ਵੀ ਕਈ ਮੰਤਰੀਆਂ ਦੇ ਵਿਭਾਗਾਂ ‘ਚ ਬਦਲਾਅ ਕੀਤਾ ਗਿਆ ਹੈ। ਫੂਡ ਪ੍ਰੋਸੈਸਿੰਗ ਵਿਭਾਗ ਜੋ ਕਿ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸੀ ਉਹ ਵਿਭਾਗ ਹੁਣ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਸੌਂਪਿਆ ਗਿਆ ਹੈ। ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਵਿਭਾਗ ਜੋ ਕਿ ਪਹਿਲਾਂ ਅਨਮੋਲ ਗਗਨ ਮਾਨ ਕੋਲ ਸੀ ਨੂੰ ਹੁਣ ਅਮਨ ਅਰੋੜਾ ਨੂੰ ਸੌਂਪਿਆ ਗਿਆ ਹੈ ਤੇ ਅਨਮੋਲ ਗਗਨ ਮਾਨ ਨੂੰ ਹੋਸਪਿਟੈਲਿਟੀ ਮਹਿਕਮਾ ਦਿੱਤਾ ਗਿਆ ਹੈ। ਅਮਨ ਅਰੋੜਾ ਨੂੰ ਕੁੱਲ ਚਾਰ ਵਿਭਾਗ ਦਿੱਤੇ ਗਏ ਹਨ। ਜਿਸ ‘ਚ ਨਵੀਂ ਤੇ ਨਵਿਉਣਯੋਗ ਊਰਜਾ ਸਰੋਤ, ਪ੍ਰਿੰਟਿਗ ਤੇ ਸਟੇਸ਼ਨਰੀ, ਰੋਜ਼ਗਾਰ ਸਿਰਜਣਾ ਤੇ ਟ੍ਰੇਨਿੰਗ ਵਿਭਾਗ ਤੇ ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਵਿਭਾਗ ਸ਼ਾਮਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h