ਸ਼ੁੱਕਰਵਾਰ, ਸਤੰਬਰ 12, 2025 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਜੌੜਾਮਾਜਰਾ

Punjab News: ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ।

by ਮਨਵੀਰ ਰੰਧਾਵਾ
ਮਈ 16, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Offices Time Change Decision: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ‘ਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ।

ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ।

ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ।

ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ।

ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ ‘ਤੇ ਪੈਸੇ ਦੀ ਬੱਚਤ ਵੀ ਹੋਈ ਹੈ।

ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Changing Office TimingsChetan singh jouramajra:pro punjab tvpunjab governmentpunjab newspunjabi news
Share220Tweet138Share55

Related Posts

ਕਿਸਾਨਾਂ ਲਈ ਵੱਡੀ ਖ਼ਬਰ : ਮਾਨ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਲਈ 679.97 ਕਰੋੜ ਰੁਪਏ ਕੀਤੇ ਜਾਰੀ

ਸਤੰਬਰ 12, 2025

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਸਤੰਬਰ 12, 2025

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਸਤੰਬਰ 12, 2025

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ ‘ਚ ਆਏ ਮੁੱਖ ਮੰਤਰੀ ਭਗਵੰਤ ਮਾਨ, ਸੱਦੀ ਹਾਈ ਲੈਵਲ ਮੀਟਿੰਗ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ

ਸਤੰਬਰ 12, 2025
Load More

Recent News

ਸੀ. ਪੀ. ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਸਤੰਬਰ 12, 2025

ਕਿਸਾਨਾਂ ਲਈ ਵੱਡੀ ਖ਼ਬਰ : ਮਾਨ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਲਈ 679.97 ਕਰੋੜ ਰੁਪਏ ਕੀਤੇ ਜਾਰੀ

ਸਤੰਬਰ 12, 2025

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ

ਸਤੰਬਰ 12, 2025

ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਵੱਡਾ ਐਲਾਨ : GST ਛੋਟ ਤੋਂ ਬਾਅਦ ਹੁਣ ਬੱਸ ਯਾਤਰਾ ਹੋਵੇਗੀ ਸਸਤੀ

ਸਤੰਬਰ 12, 2025

ਫਰੀਦਕੋਟ ਪੁਲਿਸ ਤੇ ਨਾਮਿ ਗੈਂਗਸਟਰਾਂ ਵਿਚਕਾਰ ਫਾਇਰਿੰਗ, ਜਵਾਬੀ ਕਾਰਵਾਈ ਦੌਰਾਨ ਮੁਲਜਮ ਹੋਇਆ ਜਖਮੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.