2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ ਹੋਈ ਹੈ। ਸੂਬੇ ‘ਚੋਂ ਦੋ ਵੱਡੇ ਦਿੱਗਜ਼ ਲੀਡਰ ਭਾਜਪਾ ‘ਚ ਸ਼ਾਮਲ ਹੋਏ ਹਨ। ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ ਨੇ ਭਾਜਪਾ ਦਾ ਪੱਲਾ ਫੜਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਦੋਨਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ। ਸੁਨੀਲ ਜਾਖੜ ਤੇ ਅਸ਼ਵਨੀ ਸ਼ਰਮਾ ਨੇ ਪਾਰਟੀ ‘ਚ ਦੋਵਾਂ ਦਾ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਬਰਾੜ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫ਼ਾ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਸਾਂਸਦ ਜਗਮੀਤ ਬਰਾੜ ਵੀ BJP ਦਾ ਪੱਲਾ ਫੜਿਆ ਹੈ। ਜਗਮੀਤ ਬਰਾੜ ਵੱਲੋਂ ਦਿੱਤੇ ਅਸਤੀਫੇ ਮਗਰੋਂ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸ਼ਾਇਦ ਉਹ ਅਕਾਲੀ ਦਲ ਵਿਚ ਵਾਪਸੀ ਕਰਨਗੇ ਪਰ ਹੁਣ ਇਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਜਗਮੀਤ ਸਿੰਘ ਬਰਾੜ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ।







