Chardham Yatra Registration: ਅਗਲੇ ਮਹੀਨੇ 22 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੇ ਸੈਰ ਸਪਾਟਾ ਵਿਭਾਗ ਨੇ ਦੱਸਿਆ ਕਿ ਹੁਣ ਤੱਕ 4.17 ਲੱਖ ਤੋਂ ਵੱਧ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਯਾਤਰਾ 22 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਅਕਸ਼ੈ ਤ੍ਰਿਤੀਆ ਜਾਂ ਅਖਾ ਤੀਜ ਵਾਲੇ ਦਿਨ ਸ਼ਰਧਾਲੂਆਂ ਲਈ ਗੰਗੋਤਰੀ ਅਤੇ ਯਮੁਨੋਤਰੀ ਧਾਮ ਦੇ ਦਰਵਾਜ਼ੇ ਖੋਲ੍ਹ ਦਿੱਤੇ ਜਾਣਗੇ। ਇਸੇ ਤਰ੍ਹਾਂ ਕੇਦਾਰਨਾਥ ਅਤੇ ਬਦਰੀਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਅਤੇ 27 ਅਪ੍ਰੈਲ ਨੂੰ ਖੁੱਲ੍ਹਣਗੇ।
ਸ਼ਰਧਾਲੂਆਂ ਦੀ ਸਹੂਲਤ ਲਈ ਵਿਭਾਗ ਨੇ 21 ਫਰਵਰੀ ਤੋਂ ਹੀ ਬਦਰੀਨਾਥ ਅਤੇ ਕੇਦਾਰਨਾਥ ਧਾਮ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਸੀ। ਬਾਕੀ ਦੋ ਧਾਮ ਗੰਗੋਤਰੀ ਅਤੇ ਯਮੁਨੋਤਰੀ ਲਈ ਵੀ 15 ਮਾਰਚ, 2023 ਤੋਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਚਾਰ ਧਾਮ ਯਾਤਰਾ ਲਈ ਕਿਵੇਂ ਕਰਨਾ ਹੈ ਰਜਿਸਟਰ
ਜੇਕਰ ਤੁਸੀਂ ਵੀ ਇਸ ਪਵਿੱਤਰ ਯਾਤਰਾ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹੋ ਤਾਂ ਤੁਸੀਂ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਇਸ ਦੇ ਲਈ ਜੇਕਰ ਤੁਸੀਂ ਚਾਹੋ ਤਾਂ ਆਨਲਾਈਨ ਰਜਿਸਟਰ ਕਰ ਸਕਦੇ ਹੋ। ਪ੍ਰਕਿਰਿਆ ਇਸ ਤਰ੍ਹਾਂ ਹੈ।
- ਚਾਰ ਧਾਮ ਯਾਤਰਾ ਲਈ ਰਜਿਸਟਰ ਕਰਨ ਲਈ ਉੱਤਰਾਖੰਡ ਸਰਕਾਰ ਦੀ ਅਧਿਕਾਰਤ ਵੈੱਬਸਾਈਟ https://registrationandtouristcare.uk.gov.in/ ਖੋਲ੍ਹੋ।
- ਇੱਥੇ ਉੱਪਰ ਸੱਜੇ ਪਾਸੇ ਰਜਿਸਟਰ/ਲੌਗਇਨ ਦਾ ਬਟਨ ਦਿੱਤਾ ਗਿਆ ਹੈ। ਇਸ ‘ਤੇ ਕਲਿੱਕ ਕਰੋ।
- ਇਹ ਇੱਕ ਨਵਾਂ ਫਾਰਮ ਖੋਲ੍ਹੇਗਾ, ਜਿੱਥੇ ਤੁਹਾਨੂੰ ਮੰਗੀ ਗਈ ਸਾਰੀ ਜਾਣਕਾਰੀ ਭਰਨੀ ਪਵੇਗੀ। ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਸਾਈਨ ਅੱਪ ਕਰਨ ਦੇ ਯੋਗ ਹੋਵੋਗੇ।
- ਸਾਈਨ ਅੱਪ ਕਰਨ ਤੋਂ ਬਾਅਦ ਤੁਹਾਨੂੰ ਅਗਲੇ ਸਟੈਪਸ ਨੂੰ ਫੋਲੋ ਕਰਨਾ ਪਵੇਗਾ ਤੇ ਰਜਿਸਟ੍ਰੇਸ਼ਨ ਪੂਰੀ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h