ਅੱਜ ਤੋਂ ਦੇਸ਼ ਭਰ ਵਿੱਚ ਨਵਾਂ ਵਿੱਤੀ ਸਾਲ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਐਲਪੀਜੀ ਗਾਹਕਾਂ ਨੂੰ ਤੇਲ ਕੰਪਨੀਆਂ ਵੱਲੋਂ ਵੱਡਾ ਤੋਹਫਾ ਮਿਲਿਆ ਹੈ। ਤੇਲ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ। ਹੁਣ ਇਨ੍ਹਾਂ ਸਿਲੰਡਰਾਂ ਦੀ ਕੀਮਤ ਵਿੱਚ 30 ਰੁਪਏ ਤੋਂ ਵੱਧ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ‘ਚ ਇਸ ਦੀ ਕੀਮਤ ਹੁਣ 1764.50 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 1795 ਰੁਪਏ ਸੀ। ਕੁਝ ਸ਼ਹਿਰਾਂ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 32 ਰੁਪਏ ਦੀ ਕਮੀ ਆਈ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੀਮਤ 30.50 ਰੁਪਏ, ਮੁੰਬਈ ਵਿੱਚ 31.50 ਰੁਪਏ, ਚੇਨਈ ਵਿੱਚ 30.50 ਰੁਪਏ ਅਤੇ ਕੋਲਕਾਤਾ ਵਿੱਚ 32 ਰੁਪਏ ਘੱਟ ਗਈ ਹੈ। ਸਰਕਾਰ ਵੱਲੋਂ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਸਮੀਖਿਆ ਤੋਂ ਬਾਅਦ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਤੋਂ ਪਹਿਲਾਂ 19 ਕਿਲੋਗ੍ਰਾਮ ਦੇ ਸਿਲੰਡਰ ਦੀ ਕੀਮਤ ਲਗਾਤਾਰ ਦੋ ਮਹੀਨਿਆਂ ਤੱਕ ਵਧਾਈ ਗਈ ਸੀ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਮਾਰਚ ਨੂੰ ਇਸ ਦੀ ਕੀਮਤ 1769.50 ਰੁਪਏ ਤੋਂ ਵਧਾ ਕੇ 1795 ਰੁਪਏ ਕਰ ਦਿੱਤੀ ਸੀ।
ਜਾਣੋ ਆਪਣੇ ਸ਼ਹਿਰ ਵਿੱਚ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ
ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘਟਾ ਦਿੱਤੀ ਹੈ। ਇਸ ਕਟੌਤੀ ਤੋਂ ਬਾਅਦ ਕੋਲਕਾਤਾ ‘ਚ ਵਪਾਰਕ ਸਿਲੰਡਰ ਦੀ ਕੀਮਤ 32 ਰੁਪਏ ਘੱਟ ਗਈ ਹੈ ਅਤੇ ਹੁਣ ਇਹ ਇੱਥੇ 1879 ਰੁਪਏ ‘ਚ ਮਿਲੇਗਾ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਇੱਕ ਸਿਲੰਡਰ ਦੀ ਕੀਮਤ 31.50 ਰੁਪਏ ਘਟ ਕੇ 1717.50 ਰੁਪਏ ਹੋ ਜਾਵੇਗੀ।
ਚੇਨਈ ਨੂੰ 30.50 ਰੁਪਏ ਘਟਾ ਕੇ 1930 ਰੁਪਏ ਕਰ ਦਿੱਤਾ ਗਿਆ ਹੈ। IOCL ਦੀ ਵੈੱਬਸਾਈਟ ਦੇ ਮੁਤਾਬਕ, ਇਹ ਬਦਲੀਆਂ ਹੋਈਆਂ ਦਰਾਂ 1 ਅਪ੍ਰੈਲ, 2024 ਤੋਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ 1 ਮਾਰਚ ਨੂੰ ਦਿੱਲੀ ਵਿੱਚ 19 ਕਿਲੋਗ੍ਰਾਮ ਦਾ ਐਲਪੀਜੀ ਸਿਲੰਡਰ 1795 ਰੁਪਏ, ਕੋਲਕਾਤਾ ਵਿੱਚ 1911 ਰੁਪਏ, ਮੁੰਬਈ ਵਿੱਚ 1749 ਰੁਪਏ ਅਤੇ ਚੇਨਈ ਵਿੱਚ 1960.50 ਰੁਪਏ ਵਿੱਚ ਮਿਲਦਾ ਸੀ।