ਵੀਰਵਾਰ, ਫਰਵਰੀ 12, 2026 10:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੀਮਾ ਤੇ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

 ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ

by Gurjeet Kaur
ਮਈ 17, 2023
in ਪੰਜਾਬ
0

Chandigarh : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ‘ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।

ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ‘ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapdr inderbir singh nijjarharpal cheemapro punjab tvpunjab government
Share204Tweet128Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.