ਸ਼ੁੱਕਰਵਾਰ, ਦਸੰਬਰ 5, 2025 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

by Gurjeet Kaur
ਦਸੰਬਰ 23, 2023
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

 

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

 

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਸੌਂਪੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਪ੍ਰਾਜੈਕਟ ਕੁੱਲ 80 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਕੀਤੇ ਜਾ ਰਹੇ ਹਨ।
   
ਕੈਬਨਿਟ ਮੰਤਰੀ  ਜੌੜਾਮਾਜਰਾ ਨੇ ਨਿਵੇਕਲੀ ਪਹਿਲਕਦਮੀ ਤਹਿਤ ਭੂਮੀ ਰੱੱਖਿਆ ਕੰਪਲੈਕਸ ਮੋਹਾਲੀ ਵਿਖੇ ਸੂਬੇ ਦੇ ਪੰਜ ਜ਼ਿਲ੍ਹਿਆਂ ਹਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ ਕੀਤੀ।
 ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਦਾ ਬਰੇਨ-ਡਰੇਨ ਰੋਕਣ ਅਤੇ ਸਾਰਥਕ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਅਜਿਹੇ ਪ੍ਰਾਜੈਕਟ ਰਾਹੀਂ ਬੇਰੋਜ਼ਗਾਰ ਨੌਜਵਾਨਾਂ, ਬੇਜ਼ਮੀਨੇ, ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਆਰਥਿਕ ਮਦਦ ਜਾਂ ਹੁਨਰ ਵਿਕਾਸ ‘ਤੇ ਜ਼ੋਰ ਦਿੱਤਾ ਤਾਂ ਜੋ ਉਹ ਇੱਥੇ ਰਹਿ ਕੇ ਹੀ ਆਪਣੀ ਰੋਜ਼ੀ-ਰੋਟੀ ਵਧੀਆ ਢੰਗ ਨਾਲ ਕਮਾ ਸਕਣ।
ਕੈਬਨਿਟ ਮੰਤਰੀ ਨੇ ਖੇਤੀਬਾੜੀ ਨਾਲ ਸਬੰਧਤ ਕਿੱਤਿਆਂ ਜਿਵੇਂ ਡੇਅਰੀ, ਸੂਰ ਪਾਲਣ, ਬੱਕਰੀ ਪਾਲਣ, ਮੁਰਗੀ ਪਾਲਣ, ਸ਼ਹਿਦ-ਮੱਖੀ ਪਾਲਣ ਆਦਿ ਨੂੰ ਵਿਕਸਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਕਿੱਤੇ ਅਪਨਾਉਣ ਨਾਲ ਕਿਸਾਨ ਨੂੰ ਸਾਰਾ ਸਾਲ ਆਮਦਨ ਦੇ ਨਿਯਮਤ ਸਰੋਤ ਮਿਲਦੇ ਹਨ। ਉਨ੍ਹਾਂ ਖੇਤੀਬਾੜੀ ਲਈ ਵਰਤੀਆਂ ਜਾਂਦੀਆਂ ਰਸਾਇਣਕ ਖਾਦਾਂ ਦੇ ਹਾਨੀਕਾਰਕ ਪ੍ਰਭਾਵਾਂ ਪ੍ਰਤੀ ਵੱਧ ਰਹੀ ਜਾਗਰੂਕਤਾ ਦਰਮਿਆਨ ਅਨੁਕੂਲ ਬੀਜਾਂ, ਸਥਾਨਕ ਖਾਦਾਂ, ਵਰਮੀ-ਕੰਪੋਸਟ ਆਦਿ ਨੂੰ ਉਤਸ਼ਾਹਿਤ ਕਰਕੇ ਜੈਵਿਕ ਖੇਤੀ ਅਧੀਨ ਰਕਬਾ ਵਧਾਉਣ ਦਾ ਸੱਦਾ ਵੀ ਦਿੱਤਾ।
ਕੈਬਨਿਟ ਮੰਤਰੀ ਨਾਲ ਗੱਲਬਾਤ ਦੌਰਾਨ ਕਰਦਿਆਂ ਕਮੇਟੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿੰਡਾਂ ਦੇ ਸਮੂਹ ਲੋਕਾਂ ਨੂੰ ਭਰੋਸੇ ਵਿੱਚ ਲੈ ਕੇ ਕੰਮਾਂ ਦੀ ਚੋਣ ਕੀਤੀ ਗਈ ਹੈ ਜਿਸ ਵਿੱੱਚ ਜਲ-ਤਲਾਬ ਬਣਾਉਣਾ/ਨਵੀਨੀਕਰਨ ਕਰਨਾ, ਜ਼ਮੀਨਦੋਜ਼ ਸਿੰਜਾਈ ਪਾਈਪਲਾਈਨ, ਮੀਂਹ ਦੇ ਪਾਣੀ ਦੀ ਰੀਚਾਰਜਿੰਗ, ਭੂਮੀ ਸੁਰੱਖਿਆ ਅਤੇ ਡਰੇਨੇਜ ਲਾਈਨ ਟ੍ਰੀਟਮੈਂਟ ਦੇ ਕੰਮ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪ੍ਰਾਜੈਕਟ ਵਿੱਚ ਖੇਤੀਬਾੜੀ ਦੇ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨਾ ਅਤੇ ਸਵੈ-ਸਹਾਇਤਾ ਸਮੂਹਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸ਼ਾਮਿਲ ਹੈ।
ਇਸੇ ਤਰ੍ਹਾਂ ਕਿਸਾਨ ਉਤਪਾਦਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਜੁਲਾਈ 2023 ਵਿੱਚ ਇੱਕ ਪਿੰਡ ਦੇ ਸਿਰਫ਼ 30 ਮੈਂਬਰਾਂ ਤੋਂ ਇਸ ਸੰਸਥਾ ਦੀ ਸ਼ੁਰੂਆਤ ਕੀਤੀ ਸੀ, ਜੋ ਹੁਣ ਵਧ ਕੇ 270 ਮੈਂਬਰਾਂ ਦੀ ਹੋ ਗਈ ਹੈ, ਜਿਸ ਵਿੱਚ 15 ਪਿੰਡਾਂ ਦਾ ਲਗਭਗ 1000 ਏਕੜ ਰਕਬਾ ਸ਼ਾਮਿਲ ਹੈ। ਉਹ ਲੈਮਨ ਗ੍ਰਾਸ ਦੀ ਕਾਸ਼ਤ ਅਤੇ ਮੰਡੀਕਰਨ, ਸਰ੍ਹੋਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ, ਬੱਕਰੀ ਪਾਲਣ, ਸੂਰ ਪਾਲਣ ਵਰਗੀਆਂ ਗਤੀਵਿਧੀਆਂ ਕਰ ਰਹੇ ਹਨ ਅਤੇ ਨਾਲ ਹੀ ਕਸਟਮ ਹਾਇਰਿੰਗ ਦੇ ਆਧਾਰ ‘ਤੇ ਉਪਕਰਣ ਪ੍ਰਦਾਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਵਾਟਰਸ਼ੈੱਡ-ਆਧਾਰਤ ਪ੍ਰਾਜੈਕਟਾਂ ਦਾ ਉਦੇਸ਼ ਬਹੁ-ਸਰੋਤ ਪ੍ਰਬੰਧਨ ਦੀ ਸਾਂਝੀ ਰਣਨੀਤੀ ਅਪਣਾ ਕੇ ਸਮੁੱਚੇ ਖੇਤਰ ਦਾ ਸਰਬਪੱਖੀ ਵਿਕਾਸ ਕਰਨਾ ਹੈ ਜਿਸ ਵਿੱਚ ਖੇਤੀ ਉਤਪਾਦਨ ਦੇ ਸੁਧਾਰ ਕਰਨ ਦੇ ਨਾਲ-ਨਾਲ ਕੁਦਰਤੀ ਸਰੋਤ ਪ੍ਰਬੰਧਨ ਤੋਂ ਲੈ ਕੇ ਰੋਜ਼ੀ-ਰੋਟੀ ਦੇ ਸਾਧਨ ਪੈਦਾ ਕਰਨ ਤੱਕ ਦੇ ਕਾਰਜ ਸ਼ਾਮਲ ਹਨ।

ਆਪਣੇ ਸੰਬੋਧਨ ਦੌਰਾਨ   ਐਮ.ਐਸ. ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਦੱਸਿਆ ਕਿ ਵਾਟਰਸ਼ੈੱਡ ਆਧਾਰਤ ਪ੍ਰੋਗਰਾਮ ਅਧੀਨ 80.80 ਕਰੋੜ ਰੁਪਏ ਦੀ ਕੁਲ ਲਾਗਤ ਨਾਲ 28,800 ਹੈਕਟੇਅਰ ਦੇ ਖੇਤਰ ਵਿੱਚ 7 ਪ੍ਰਾਜੈਕਟ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਸੂਬੇ ਦੇ 5 ਜ਼ਿਲ੍ਹਿਆਂ ਦੇ 157 ਪਿੰਡਾਂ ਨੂੰ ਲਾਭ ਮਿਲੇਗਾ।
Tags: : Chetan Singh JodaMajraaappro punjab tvpunjabpunjab governmentpunjabi newsਚੇਤਨ ਸਿੰਘ ਜੌੜਾਮਾਜਰਾ
Share211Tweet132Share53

Related Posts

ਮਾਨ ਸਰਕਾਰ ਦਾ ਇੱਕ ਵੱਡਾ ਕਦਮ : ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ, ਮੁੜ ਵਸੇਬੇ ਤੋਂ ਬਾਅਦ ਪੱਕਾ ਰੁਜ਼ਗਾਰ !

ਦਸੰਬਰ 5, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਉੱਤਮ ਸਿੱਖਿਆ ਪ੍ਰਣਾਲੀ ਦੇ ਆਪਣੇ ਵਾਅਦੇ ਨੂੰ ਕੀਤਾ ਪੂਰਾ ! ਫਗਵਾੜਾ ਨੂੰ ਮਿਲਿਆ ਕਰੋੜਾਂ ਰੁਪਏ ਦਾ ਵਿਸ਼ਵ ਪੱਧਰੀ “ਸਕੂਲ ਆਫ਼ ਐਮੀਨੈਂਸ ” !

ਦਸੰਬਰ 5, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

AAP ਵਿਧਾਇਕ ਦਾ ਜ਼ਮੀਨੀ ਦੌਰਾ—₹68 ਕਰੋੜ ਦੀ ਲਾਗਤ ਨਾਲ 40 ਕਿਲੋਮੀਟਰ ਸੜਕ ਪ੍ਰਾਜੈਕਟ ਨਾਲ 70 ਪਿੰਡਾਂ ਲਈ ਖੁੱਲੀਆ ਵਿਕਾਸ ਦਾ ਨਵਾਂ ਰਾਹ

ਦਸੰਬਰ 4, 2025

400+ AI ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

ਦਸੰਬਰ 4, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 4, 2025
Load More

Recent News

ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਵਿਚਕਾਰ ਸ਼ੁਰੂ ਹੋਈ ਮੁਲਾਕਾਤ, ਕਈ ਸਮਝੌਤਿਆਂ ‘ਤੇ ਚਰਚਾ

ਦਸੰਬਰ 5, 2025

ਮਾਨ ਸਰਕਾਰ ਦਾ ਇੱਕ ਵੱਡਾ ਕਦਮ : ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ, ਮੁੜ ਵਸੇਬੇ ਤੋਂ ਬਾਅਦ ਪੱਕਾ ਰੁਜ਼ਗਾਰ !

ਦਸੰਬਰ 5, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਉੱਤਮ ਸਿੱਖਿਆ ਪ੍ਰਣਾਲੀ ਦੇ ਆਪਣੇ ਵਾਅਦੇ ਨੂੰ ਕੀਤਾ ਪੂਰਾ ! ਫਗਵਾੜਾ ਨੂੰ ਮਿਲਿਆ ਕਰੋੜਾਂ ਰੁਪਏ ਦਾ ਵਿਸ਼ਵ ਪੱਧਰੀ “ਸਕੂਲ ਆਫ਼ ਐਮੀਨੈਂਸ ” !

ਦਸੰਬਰ 5, 2025

ਪੁਤਿਨ ਦੇ ਦਿੱਲੀ ਦੌਰੇ ਕਾਰਨ ਮਹਿੰਗੇ ਹੋਏ ਹੋਟਲ , ਇੱਕ ਕਮਰੇ ਦਾ ਕਿਰਾਇਆ 85,000 ਰੁਪਏ ਤੋਂ ਪਾਰ

ਦਸੰਬਰ 4, 2025

ਹੁਣ ਆਧਾਰ ਕਾਰਡ ਨੂੰ ਅਪਡੇਟ ਕਰਨਾ ਹੋਇਆ ਬਹੁਤ ਆਸਾਨ, ਬਿਨ੍ਹਾਂ ਦਸਤਾਵੇਜ਼ ਸਿਰਫ਼ ਮੋਬਾਈਲ ਨੰਬਰ ਨਾਲ ਹੀ ਹੋ ਜਾਵੇਗਾ Update

ਦਸੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.