ਬੁੱਧਵਾਰ, ਮਈ 21, 2025 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

by Gurjeet Kaur
ਦਸੰਬਰ 15, 2023
in ਪੰਜਾਬ
0
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਕਿਹਾ, ਚਾਲੂ ਵਿੱਤੀ ਸਾਲ ਵਿਚ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ
ਪ੍ਰਾਜੈਕਟ ਨਾਲ 1100 ਕਿਸਾਨ ਪਰਿਵਾਰਾਂ ਦੀ 2500 ਏਕਡ਼ ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਮਿਲੇਗਾ ਲਾਭ
ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ
ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਅੱਜ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।
ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ  ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ।
 
ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ,  ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ।
ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ  ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ  ਜੌੜਾਮਾਜਰਾ ਦਾ ਧੰਨਵਾਦ ਕੀਤਾ।
  ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
Tags: : Chetan Singh JodaMajraaap cabinet ministermla Dr. Amandeep kaur aroramogaਦਵਿੰਦਰਜੀਤ ਸਿੰਘ ਲਾਡੀ ਢੋਸ
Share212Tweet133Share53

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.