ਸ਼ੁੱਕਰਵਾਰ, ਫਰਵਰੀ 6, 2026 08:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੇਤਨ ਸਿੰਘ ਜੌੜਾਮਾਜਰਾ ਨੇ FME ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ ‘ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ (ਪੀ.ਐਮ ਐਫਐਮਈ) ਨੂੰ ਲਾਗੂ ਕਰਨ ਸਬੰਧੀ ਸਥਿਤੀ ਦਾ ਜਾਇਜਾ ਲਿਆ।

by Bharat Thapa
ਜਨਵਰੀ 18, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ ਨੂੰ ਦਿੜਾੳਂਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ ‘ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ (ਪੀ.ਐਮ ਐਫਐਮਈ) ਨੂੰ ਲਾਗੂ ਕਰਨ ਸਬੰਧੀ ਸਥਿਤੀ ਦਾ ਜਾਇਜਾ ਲਿਆ। ਇਸ ਮੀਟਿੰਗ ਵਿੱਚ ਮਨਜੀਤ ਸਿੰਘ ਬਰਾੜ, ਆਈ.ਏ.ਐਸ, ਡਾਇਰੈਕਟਰ-ਕਮ-ਸਕੱਤਰ, ਫੂਡ ਪ੍ਰੋਸੈਸਿੰਗ ਵਿਭਾਗ ਅਤੇ ਰਜਨੀਸ਼ ਤੁਲੀ, ਜਨਰਲ ਮੈਨੇਜਰ ਨੇ ਸ਼ਿਰਕਤ ਕੀਤੀ।

ਮੰਤਰੀ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ ਪੀ.ਐੱਮ.ਐੱਫ.ਐੱਮ.ਈ. ਸਕੀਮ ਨੂੰ ਲਾਗੂ ਕਰਨ ਦੀ ਸੁਚੱਜੇ ਢੰਗ ਨਾਲ ਨਿਗਾਹਸਾਨੀ ਕਰਨ ਵਾਲਾ ਨੋਡਲ ਵਿਭਾਗ ਹੈ ,ਜਿਸ ਲਈ ਪੰਜਾਬ ਐਗਰੋ ਸਟੇਟ ਨੋਡਲ ਏਜੰਸੀ ਹੈ। ਸਕੀਮ ਦਾ ਉਦੇਸ਼ ਲਘੂ ਉੱਦਮਾਂ ਦੀ ਮੁਕਾਬਲੇਬਾਜੀ ਨੂੰ ਵਧਾਉਣਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨਾ ਹੈ। ਸਾਲ 2022-23 ਲਈ ਕੁੱਲ ਖਰਚਾ 98 ਕਰੋੜ ਰੁਪਏ ਹੈ, ਜਿਸ ਵਿੱਚੋਂ 68 ਕਰੋੜ ਰਾਖਵੇਂ ਰੱਖ ਦਿੱਤੇ ਹਨ।

ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਰਾਜ ਨੇ ਹੁਣ ਤੱਕ ਵਿਅਕਤੀਗਤ 789 ਲਘੂ ਉੱਦਮਾਂ ਦੇ ਅਪਗ੍ਰੇਡੇਸ਼ਨ ਅਤੇ ਨਵੇਂ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਸਬੰਧੀ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਕੁੱਲ 62 ਕਰੋੜ ਦੀ ਸਬਸਿਡੀ.ਜਾਰੀ/ ਕੀਤੀ ਗਈ ਹੈ। ਇਹਨਾਂ ਇਕਾਈਆਂ ਦੁਆਰਾ ਕੁੱਲ 300 ਕਰੋੜ ਰੁਪਏ ਤੋਂ ਵੱਧ ਦਾ ਪੂੰਜੀ ਨਿਵੇਸ਼ ਕੀਤਾ ਜਾਵੇਗਾ। ਇਹ ਇਕਾਈਆਂ ਅਚਾਰ, ਮੁਰੱਬਾ, ਗੁੜ, ਫੋਰਟੀਫਾਈਡ ਰਾਈਸ, ਬੇਕਰੀ ਦੀਆਂ ਚੀਜ਼ਾਂ, ਸ਼ਹਿਦ, ਕੈਟਲ ਫੀਡ, ਪੈਕਡ ਮਸ਼ਰੂਮ ਆਦਿ ਦੀ ਪ੍ਰੋਸੈਸਿੰਗ ਕਰ ਰਹੇ ਹਨ। ਮਹਾਰਾਸ਼ਟਰ ਤੋਂ ਬਾਅਦ ਪੰਜਾਬ ਅਜਿਹਾ ਦੂਜਾ ਰਾਜ ਹੈ ਜਿਸਨੇ ਛੋਟੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਇੰਨੀ ਜ਼ਿਆਦਾ ਸਬਸਿਡੀ ਮਨਜੂਰ ਕੀਤੀ ਹੈ। ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜਿਲਿਆਂ ਦੇ ਲਘੂ ਉਦਯੋਗਾਂ ਨੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਹੈ। ਗਰੁੱਪ ਕੈਟਾਗਰੀ ਅਧੀਨ ਮਾਨਸਾ ਨਾਲ ਸਬੰਧਤ 3 ਐਫ.ਪੀ.ਓ ਪ੍ਰਾਜੈਕਟ., ਬਠਿੰਡਾ ਤੋਂ 1 ਐਸ.ਐਚ.ਜੀ. ਅਤੇ ਹੁਸ਼ਿਆਰਪੁਰ ਤੋਂ 1 ਉਤਪਾਦਕ ਸਹਿਕਾਰੀ ਲਈ ਸਬਸਿਡੀ ਮਨਜੂਰ ਕੀਤੀ ਗਈ ਹੈ। ਇਹਨਾਂ ਪ੍ਰਾਜੈਕਟਾਂ ਵਿੱਚ 3.43 ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਲਈ ਕੁੱਲ ਸਬਸਿਡੀ 1.2 ਕਰੋੜ ਰੁਪਏ ਹੈ। ਐਸ.ਐਚ.ਜੀਜ਼ ਦੇ 438 ਮੈਂਬਰਾਂ ਨੂੰ 1.51 ਕਰੋੜ ਰੁਪਏ ਦੀ ਸੀਡ ਕੈਪੀਟਲ ਦੀ ਵੰਡ ਕੀਤੀ ਗਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਫਲਾਂ ਅਤੇ ਹੋਰ ਫਸਲਾਂ ਦੀ ਪ੍ਰੋਸੈਸਿੰਗ ਲਈ ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਪਟਿਆਲਾ ਵਿਖੇ ਸਥਾਪਤ ਕੀਤੇ ਜਾ ਰਹੇ ਇੱਕ ਸਾਂਝੇ ਇਨਕਿਊਬੇਸ਼ਨ ਸੈਂਟਰ ਲਈ ਮਨਜੂਰੀ ਦਿੱਤੀ ਗਈ ਹੈ। ਪੂਰਵ-ਨਿਰਮਾਣ ਗਤੀਵਿਧੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ 4 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਅੰਮਿ੍ਰਤਸਰ, ਹੁਸ਼ਿਆਰਪੁਰ, ਫਾਜਿਲਕਾ, ਸੰਗਰੂਰ ਅਤੇ ਬਠਿੰਡਾ ਜ਼ਿਲਿਆਂ ਲਈ ਵੱਖ-ਵੱਖ ਉਤਪਾਦਾਂ ਵਾਸਤੇ ਇਨਕਿਊਬੇਸਨ ਸੈਂਟਰਾਂ ਲਈ ਅਜਿਹੇ ਪੰਜ ਹੋਰ ਪ੍ਰਸਤਾਵ ਭਾਰਤ ਸਰਕਾਰ ਦੇ ਵਿਚਾਰ ਅਧੀਨ ਹਨ।
600 ਤੋਂ ਵੱਧ ਲਾਭਪਾਤਰੀਆਂ ਨੂੰ ਉਨਾਂ ਦੇ ਪ੍ਰੋਜੈਕਟਾਂ ਦੇ ਵਪਾਰਕ ਅਤੇ ਤਕਨੀਕੀ ਪਹਿਲੂਆਂ ਬਾਰੇ ਜ਼ਿਲਾ ਪੱਧਰੀ ਸਿਖਲਾਈ ਦਿੱਤੀ ਗਈ। ਕਿਸਾਨਾਂ/ ਉਦਯੋਗਾਂ ਨੂੰ ਸਕੀਮ ਦਾ ਲਾਭ ਲੈਣ ਲਈ ਜਾਗਰੂਕ ਕਰਨ ਵਾਸਤੇ ਬਲਾਕ/ ਜ਼ਿਲਾ ਪੱਧਰ ‘ਤੇ ਨਿਯਮਤ ਤੌਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਬਿਨੈ-ਪੱਤਰ ਭਰਨ ਅਤੇ ਬੈਂਕਾਂ ਤੋਂ ਕਰਜਾ ਪ੍ਰਾਪਤ ਕਰਨ ਵਿੱਚ ਉਦਯੋਗਾਂ ਦੀ ਸਹਾਇਤਾ ਲਈ 70 ਤੋਂ ਵੱਧ ਰਿਸੋਰਸ ਪਰਸਨਜ ਨੂੰ ਲਗਾਇਆ ।

ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਨੂੰ ਮਿਰਚ, ਗਾਜਰ ਅਤੇ ਟਮਾਟਰ ਦੀ ਪ੍ਰੋਸੈਸਿੰਗ ਲਈ ਹੋਰ ਤਜਵੀਜਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਇਹ ਫਸਲਾਂ ਪੰਜਾਬ ਵਿੱਚ ਭਰਪੂਰ ਮਾਤਰਾ ਵਿੱਚ ਉਗਾਈਆਂ ਜਾਂਦੀਆਂ ਹਨ ਅਤੇ ਇਹ ਫਸਲਾਂ ਲਈ ਪਾਣੀ ਦੀ ਖ਼ਪਤ ਘੱਟ ਹੁੰਦੀ ਹੈ।

ਡਾਇਰੈਕਟਰ-ਕਮ-ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ ਨੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਸਬੰਧੀ ਉਹਨਾਂ ਦੀ ਦੂਰਅੰਦੇਸ਼ੀ ਨੂੰ ਉਹ ਸਫ਼ਲਤਾਪੂਰਵਕ ਲਾਗੂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chetan singh jaudamajraFME schemeimplementationpropunjabtv
Share207Tweet130Share52

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.