Helpline Number and Email for Freedom Fighters: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨਾਂ ਦੀ ਆਜ਼ਾਦੀ ਸੰਗਰਾਮ ਵਿੱਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ ਨੂੰ ਦਰਸਾਉਂਦਾ ਹੈ।
ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨ੍ਹਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜੌੜਾਮਾਜਰਾ ਵੱਲੋਂ ਇੱਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ pbfoodprocessingminister@gmail.com. ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ‘ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸੁਰੂ ਹੋਣ ਨਾਲ ਆਜਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਇਸ ਹੈਲਪਲਾਈਨ ‘ਤੇ ਕੋਈ ਵੀ ਸ਼ਿਕਾਇਤ ਮਿਲਣ ‘ਤੇ ਸਰਕਾਰੀ ਅਧਿਕਾਰੀ ਖੁਦ ਉਨਾਂ ਦੇ ਘਰ ਜਾ ਕੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ।
ਜਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਜੌੜਾਮਾਜਰਾ ਨੇ ਖੁਦ ਆਜਾਦੀ ਘੁਲਾਟੀਆਂ ਦੇ ਘਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h