ਮੰਗਲਵਾਰ, ਸਤੰਬਰ 15, 2026 03:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ ‘ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ

by Gurjeet Kaur
ਦਸੰਬਰ 8, 2023
in ਪੰਜਾਬ
0
ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ ‘ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ
435 ਸਾਈਕਲ ਸਵਾਰਾਂ ਨੇ ਮਹੀਨਾ ਭਰ ਵਿੱਚ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ
ਫ਼ਲੈਗ ਡੇਅ ਫ਼ੰਡ ਵਿੱਚੋਂ 212 ਸੈਨਿਕਾਂ ਨੂੰ 17.75 ਲੱਖ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ
 
ਪੰਜਾਬ ਭਰ ‘ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ।
 
ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ  ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ‘ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਦੱਸੇ ਦੇਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ।
ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ।
ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ  ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ.  ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Tags: : Chetan Singh JodaMajraaappro punjab tvpunjab government
Share213Tweet133Share53

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.