ਸ਼ਨੀਵਾਰ, ਅਗਸਤ 23, 2025 01:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

by Gurjeet Kaur
ਫਰਵਰੀ 4, 2024
in ਪੰਜਾਬ
0

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

– ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ

– ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ

– ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਰੋਧੀ ਗੈਂਗਸਟਰਾਂ ਦੀਆਂ ਮਿੱਥਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ   : ਡੀਜੀਪੀ ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ  ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ  ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ   ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ  ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।

 

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ  ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ  ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

Tags: Lawrence BishnoiMoosewala Murder Caswshooter arrested
Share208Tweet130Share52

Related Posts

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025
Load More

Recent News

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਐੱਨਡੀਏ ਦੇ ਉਮੀਦਵਾਰ ਸੀਪੀ ਰਾਧਾਕਿ੍ਰਸ਼ਨਨ ਨਾਲ ਕੀਤੀ ਮੁਲਾਕਾਤ

ਅਗਸਤ 22, 2025

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.