ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 3 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਵਿਕਾਸ ਭਾਰਤ – ਜੀ ਰਾਮ ਜੀ ਰੱਖਣ ਦੇ ਫੈਸਲੇ ਦੇ ਵਿਰੋਧ ਵਿੱਚ ਬੁਲਾਏ ਜਾ ਰਹੇ ਵਿਧਾਨ ਸਭਾ ਸੈਸ਼ਨ ਬਾਰੇ ਫੈਸਲਾ ਸ਼ਾਮਲ ਹੋ ਸਕਦਾ ਹੈ।






