ਸ਼ਨੀਵਾਰ, ਜਨਵਰੀ 24, 2026 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ

by Gurjeet Kaur
ਦਸੰਬਰ 13, 2024
in ਪੰਜਾਬ
0

Punjab News: ਫਿਨਲੈਂਡ ਵਿਖੇ ਸਿਖਲਾਈ ਹਾਸਲ ਕਰਨ ਤੋਂ ਪਹੁੰਚੇ ਪ੍ਰਾਇਮਰੀ ਅਧਿਆਪਕਾਂ ਨਾਲ ਅੱਜ ਇੱਥੇ ਆਪਣੇ ਸਰਕਾਰੀ ਨਿਵਾਸ ਉਤੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਇਹ ਅਧਿਆਪਕ ਫਿਨਲੈਂਡ ਤੋਂ ਆਲਮੀ ਪੱਧਰ ਦੀ ਸਿੱਖਿਆ ਹਾਸਲ ਕਰਕੇ ਆਪਣੇ ਵਿਲੱਖਣ ਤਜਰਬੇ ਸਾਂਝੇ ਕਰ ਰਹੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਨੇਕ ਕਾਰਜ ਲਈ ਫਿਨਲੈਂਡ ਭੇਜਿਆ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਲਈ ਮਜ਼ਬੂਤ ਨੀਂਹ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਨਵਾਂ ਹੁਨਰ ਹਾਸਲ ਕਰਨ ਵਾਲੇ ਇਹ ਅਧਿਆਪਕ ਹੁਣ ਸੂਬੇ ਅਤੇ ਦੇਸ਼ ਦਾ ਸਰਮਾਇਆ ਬਣਨਗੇ।

ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਤਾਲੀਮ ਦੇਣ ਤਾਂ ਕਿ ਸਾਡੇ ਬੱਚੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਅਧਿਆਪਕਾਂ ਵੱਲੋਂ ਪੜ੍ਹਾਏ ਜਾਣ ਵਾਲੇ ਵਿਦਿਆਰਥੀ ਆਪਣੇ ਕਾਨਵੈਂਟ ਸਕੂਲਾਂ ਦੇ ਹਾਣੀਆ ਦਾ ਮੁਕਾਬਲਾ ਚੰਗੇ ਢੰਗ ਨਾਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਅਧਿਆਪਕ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਵੱਧ ਤੋਂ ਵੱਧ ਸਾਂਝਾ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿੱਖਿਆ ਪ੍ਰਣਾਲੀ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ ਕਿਉਂਕਿ ਪਹਿਲੀ ਵਾਰ ਸਾਡੇ 72 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਵਿੱਚ ਪੇਸ਼ੇਵਰ ਸਿਖਲਾਈ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨਵੇਂ ਦੇਸ਼ ਦੀ ਯਾਤਰਾ ਨਹੀਂ ਸੀ, ਸਗੋਂ ਇਹ ਪੰਜਾਬ ਵਿੱਚ ਸਿੱਖਿਆ ਦੇ ਭਵਿੱਖ ਨੂੰ ਨਵੀਆਂ ਤਕਨੀਕਾਂ ਮੁਤਾਬਕ ਢਾਲਣ, ਵਧੀਆ ਅਭਿਆਸਾਂ ਅਤੇ ਨਵੀਨਤਾਕਾਰੀ ਤਰੀਕਿਆਂ ਦੀ ਖੋਜ ਕਰਨ ਦਾ ਵਿਲੱਖਣਾ ਮੌਕਾ ਸੀ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਲਗਾਤਾਰ ਸੁਧਾਰ ਕਰਨ ਲਈ ਯਤਨਸ਼ੀਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਬੱਚੇ ਦਾ ਪਿਛੋਕੜ ਭਾਵੇਂ ਕੋਈ ਵੀ ਹੋਵੇ, ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਫਿਨਲੈਂਡ ਨੂੰ ਇਸ ਲਈ ਚੁਣਿਆ ਗਿਆ ਕਿਉਂਕਿ ਇਹ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਅਸਰਦਾਰ ਸਿੱਖਿਆ ਢਾਂਚੇ ਵਿੱਚੋਂ ਇੱਕ ਵਜੋਂ ਪ੍ਰਸਿੱਧ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀ ਨਿੱਖਰੀ ਹੋਈ ਮੁਹਾਰਤ ਉਨ੍ਹਾਂ ਦੀਆਂ ਰੁਚੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਦਦ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਣ ਵਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਪਾਸੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਦੂਜੇ ਪਾਸੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਹ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਦੀ ਸਿਖਲਾਈ ਦੇਣ ਦੇ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਨ ਭਾਈਚਾਰੇ ਦੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ। ਉਨ੍ਹਾਂ ਦੁਹਰਾਇਆ ਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹੁੰਦੇ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ, ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਦਾ ਪੱਧਰ ਉੱਚਾ ਚੁੱਕਣ ਦਾ ਫੈਸਲਾ ਕੀਤਾ ਹੈ।

 

Tags: cm bhagwant mannEducation Minister Harjot Bainsfinlandpunjabi news
Share205Tweet128Share51

Related Posts

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026
Load More

Recent News

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.