ਭਾਰਤ ਅੱਜ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਵਿੱਚ, ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਤਿਰੰਗਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ।
ਇਸ ਦੌਰਾਨ ਪੰਜਾਬ ਦੇ 24 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ 5 ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ 19 ਨੂੰ ਮੁੱਖ ਮੰਤਰੀ ਸ਼ਾਨਦਾਰ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਅੱਜ ਮੁੱਖ ਮੰਤਰੀ ਰਕਸ਼ਕ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 29 ਅਗਸਤ, 2024 ਨੂੰ ਉਹਨਾਂ ਨੇ ਇੱਕ ਆਦਮੀ ਦੀ ਜਾਨ ਸਰਹਿੰਦ ਨਹਿਰ ਵਿੱਚੋਂ ਕੱਢ ਕੇ ਬਚਾਈ ਜਦੋਂ ਉਹ ਆਪਣੀ ਨਵ-ਵਿਆਹੀ ਪਤਨੀ ਨਾਲ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਜਾਣਕਾਰੀ ਅਨੁਸਾਰ ਕੱਲ੍ਹ, ਮੁੱਖ ਮੰਤਰੀ ਭਗਵੰਤ ਮਾਨ ਦੇ ਰੁਝੇਵਿਆਂ ਕਾਰਨ, ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਅਚਾਨਕ ਬਦਲਾਅ ਕੀਤਾ ਗਿਆ ਸੀ। ਜਿਸ ਵਿੱਚ ਹੁਣ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿੱਚ ਝੰਡਾ ਲਹਿਰਾ ਰਹੇ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ, ਜਿਨ੍ਹਾਂ ਨੇ ਪਟਿਆਲਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਾ ਸੀ, ਹੁਣ ਮੋਹਾਲੀ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਗੇ।
ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਰੂਪਨਗਰ, ਹਰਪਾਲ ਚੀਮਾ ਸੰਗਰੂਰ, ਅਮਨ ਅਰੋੜਾ ਜਲੰਧਰ, ਡਾ. ਬਲਜੀਤ ਕੌਰ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, ਡਾ. ਬਲਬੀਰ ਸਿੰਘ ਮੋਗਾ, ਹਰਦੀਪ ਸਿੰਘ ਮੁੰਡੀਆਂ ਬਠਿੰਡਾ, ਲਾਲ ਚੰਦ ਸ੍ਰੀ ਮੁਕਤਸਰ ਸਾਹਿਬ, ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ, ਹਰਜੋਤ ਬੈਂਸ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ, ਫਿਰੋਜ਼ਪੁਰ ਵਿੱਚ ਹਰਭਜਨ ਸਿੰਘ, ਅੰਮ੍ਰਿਤਸਰ ਵਿੱਚ ਤਰੁਣਪ੍ਰੀਤ ਸੌਂਧ, ਮਲੇਰਕੋਟਲਾ ਵਿੱਚ ਡਾ. ਰਵਜੋਤ ਸਿੰਘ, ਤਰਨਤਾਰਨ ਵਿੱਚ ਗੁਰਮੀਤ ਸਿੰਘ ਖੁੱਡੀਆਂ ਅਤੇ ਐਸ.ਬੀ.ਐਸ. ਨਗਰ ਵਿੱਚ ਮਹਿੰਦਰ ਭਗਤ।