ਸ਼ਨੀਵਾਰ, ਜੂਨ 6, 2026 06:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ।

by Pro Punjab Tv
ਮਈ 15, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।

ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”

ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ ‘ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ ‘ਰੰਗਲੇ ਪੰਜਾਬ’ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ ‘ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।”

ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਮੁਕੱਦਸ ਫ਼ਰਜ਼ ਹੈ।” ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵੱਲੋਂ ਇਸ ਕਾਨੂੰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, “ਇਸ ਐਕਟ ਨੂੰ ਪਾਸ ਕਰਨ ਦੀ ਸੇਵਾ ਗੁਰੂ ਸਾਹਿਬ ਨੇ ਖ਼ੁਦ ਮੇਰੇ ਤੋਂ ਲਈ ਹੈ। ਵਾਹਿਗੁਰੂ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ ਅਤੇ ਮੈਂ ਸਿਰਫ਼ ਇੱਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੇ ਸਨ।

ਗੁਰਬਾਣੀ ਦੀ ਤੁਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਸਦਭਾਵਨਾ ਨਾਲ ਰਹਿਣ ਦੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਤ ਗੁਰੂ ਹਨ ਅਤੇ ਹਰ ਪੰਜਾਬੀ ਖਾਸ ਕਰਕੇ ਹਰ ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਰ ਸ਼ਬਦ ਦਾ ਸਤਿਕਾਰ ਕਰਦੇ ਹਨ ਅਤੇ ਪਾਲਣਾ ਕਰਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਸਭ ਕੁਝ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੀ ਇੱਥੇ ਕੋਈ ਥਾਂ ਨਹੀਂ ਹੈ। ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪਿਆਰ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਅਸਫਲ ਰਹੀਆਂ ਕਿਉਂਕਿ ਇਹ ਸੁਭਾਗੀ ਧਰਤੀ ਹੈ।”

*ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਲੋਕ ਲਹਿਰ ਵਿੱਚ ਬਦਲ ਰਹੀ ਹੈ*

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਮੌਕੇ ਸੱਚਖੰਡ ਨਾਨਕ ਧਾਮ, ਦਰਸ਼ਨ ਦਰਬਾਰ, ਬਟਾਲਾ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਮੁਹਿੰਮ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਬਰਬਾਦ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੀੜਤ ਨੌਜਵਾਨਾਂ ਲਈ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਇਲਾਜ, ਹੁਨਰ ਵਿਕਾਸ ਅਤੇ ਮੁੜ-ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੀੜਤ ਨੌਜਵਾਨਾਂ ਨੂੰ ਸਨਮਾਨ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ।

Tags: latest newslatest Updatepro punjab tvpropunjabnewspropunjabtvpunjabpunjab newspunjabi news
Share200Tweet125Share50

Related Posts

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026

ਪੰਜਾਬ ਦੇ ਇੱਕ ਫਰਨੀਚਰ ਘਰ ‘ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਜੂਨ 5, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026

‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਪਹੁੰਚੇ ਦਿੱਲੀ, ਸਮਰਥਕਾਂ ਨਾਲ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਜੂਨ 6, 2026

ਬੈਂਕ ਅਚਾਨਕ ਕਿਉਂ ਘਟਾ ਰਹੇ ਹਨ ਕ੍ਰੈਡਿਟ ਕਾਰਡ ਸੀਮਾਵਾਂ ? ਕੀ ਇਸ ਨਾਲ ਤੁਹਾਡੀ ਵਿੱਤੀ ਸਥਿਤੀ ਨੂੰ ਪੈ ਸਕਦਾ ਹੈ ਅਸਰ

ਜੂਨ 5, 2026

ਪੰਜਾਬ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਗੰਭੀਰ ਜ਼ਖਮੀ

ਜੂਨ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.