ਬੁੱਧਵਾਰ, ਨਵੰਬਰ 11, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Pro Punjab Tv
ਨਵੰਬਰ 11, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 11 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਕੁੱਲ ਟੀਚੇ 3,100 ਵਿੱਚੋਂ ਹੁਣ ਤੱਕ ਉਦਘਾਟਨ ਕੀਤੇ ਗਏ ਕੁੱਲ ਮੈਦਾਨਾਂ ਦੀ ਗਿਣਤੀ 1,764 ਹੋ ਗਈ ਹੈ। ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣੀ ਮੁਹਿੰਮ ਨੂੰ ਤੇਜ਼ ਕਰ ਰਹੀ ਹੈ। ਫਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਖੇਡ ਪ੍ਰਤਿਭਾ ਦੇ ਹੱਬ ਵਜੋਂ ਉੱਭਰਨ ਦੀ ਨੀਂਹ ਰੱਖ ਰਿਹਾ ਹੈ, ਜਿਸ ਵਿੱਚ ਹਰ ਖੇਡ ਮੈਦਾਨ ਨੂੰ ਫੁੱਟਬਾਲ, ਹਾਕੀ, ਵਾਲੀਬਾਲ ਅਤੇ ਕ੍ਰਿਕਟ ਕਿੱਟਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ `ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਅਤੇ ਨਾ ਹੀ ਵਿਕਾਸ ਕਾਰਜ ਕੀਤੇ, ਜਦੋਂ ਕਿ ਸਾਡੀ ਸਰਕਾਰ ਪੇਂਡੂ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਅਥਲੀਟ ਬਣਨ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਦੇਣ ਲਈ ਖੇਡ ਬੁਨਿਆਦੀ ਢਾਂਚੇ ਨੂੰ ਪਹਿਲ ਦੇ ਰਹੀ ਹੈ।

ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਅਧੀਨ ਪੈਂਦੇ ਪਿੰਡ ਸ਼ਾਹਪੁਰ ਵਿਖੇ ਖੇਡ ਮੈਦਾਨ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਇਆ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ 1,000 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ ਹੈ। ਇਹ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਡਾ ਕਦਮ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਮੁੜ੍ਹਕਾ ਡੋਲ ਕੇ ਸਾਡੇ ਨੌਜਵਾਨ ਆਉਣ ਵਾਲੇ ਸਾਲਾਂ ਵਿੱਚ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਵੱਲ ਮੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਏ ਲੋਕਾਂ ਅਤੇ ਸਿਆਸੀ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇੱਕ ਸਿਹਤਮੰਦ, ਅਨੁਸ਼ਾਸਿਤ ਅਤੇ ਤਰੱਕੀ ਪਸੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਅਸੀਂ ਅੱਜ ਲੋਕਾਂ ਨੂੰ 1,000 ਹੋਰ ਖੇਡ ਮੈਦਾਨ ਸਮਰਪਿਤ ਕਰ ਰਹੇ ਹਾਂ ਕਿਉਂਕਿ ਸਾਡੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਢੁਕਵੀਆਂ ਸਹੂਲਤਾਂ ਅਤੇ ਮੌਕਿਆਂ ਦੀ ਲੋੜ ਹੈ। ਉਨ੍ਹਾਂ ਦੀ ਊਰਜਾ ਨੂੰ ਖੇਡਾਂ ਵੱਲ ਲਗਾ ਕੇ ਅਸੀਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਸਕਦੇ ਹਾਂ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕਰ ਸਕਦੇ ਹਾਂ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਪਿੰਡਾਂ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਅੱਜ ਵੱਡੀ ਪੱਧਰ `ਤੇ ਪਹਿਲਕਦਮੀ ਕੀਤੀ ਹੈ, ਜਿਸ ਨਾਲ ਪੇਂਡੂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਧੁਨਿਕ ਸਹੂਲਤਾਂ ਮਿਲਣੀਆਂ ਯਕੀਨੀ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ, “ਇਸ ਪਹਿਲਕਦਮੀ ਤਹਿਤ ਪੰਜਾਬ ਭਰ ਵਿੱਚ 3,100 ‘ਪੇਂਡੂ ਖੇਡ ਮੈਦਾਨ’ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ। ਸਾਡਾ ਟੀਚਾ ਹਰ ਪਿੰਡ ਵਿੱਚ ਖੇਡ ਸੱਭਿਆਚਾਰ ਪੈਦਾ ਕਰਨਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਦੀ ਬਜਾਏ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਗਤੀਵਿਧੀਆਂ ਨੂੰ ਚੁਣਨ।”

Tags: 000 more ‘rural sports grounds’Aam Aadmi PartyChief Minister Bhagwant Singh MannChief Minister Bhagwant Singh Mann inaugurated 1latest newspro punjab tvpunjab news
Share198Tweet124Share50

Related Posts

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.