ਸ਼ਨੀਵਾਰ, ਜੁਲਾਈ 25, 2026 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।

by Pro Punjab Tv
ਮਾਰਚ 22, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿੱਚ ਲੋਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਹੋਰ ਹਸਪਤਾਲਾਂ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ, ਜਿਸ ਨਾਲ ਲੋਕ-ਪੱਖੀ ਯੋਜਨਾ ਨੂੰ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਹੈ।

ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’

ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।” ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”।

ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ, ਲਈ ਹੁਣ ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ। ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ। ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ। ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।”

ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ। ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।

ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।

Tags: latest newspropunjabnewspropunjabtvpunjabpunjab governmentpunjab newspunjabi news
Share199Tweet125Share50

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.