ਬੁੱਧਵਾਰ, ਸਤੰਬਰ 23, 2026 08:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ।

by Pro Punjab Tv
ਅਗਸਤ 13, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ ਉਨ੍ਹਾਂ ਦੀ ਬਿਮਾਰ ਮਾਤਾ ਦੀ ਆਪਣੇ ਪੁੱਤਰ ਨੂੰ ਮਿਲਣ ਦੀ ਉਮੀਦ ਫਿਰ ਤੋਂ ਜਾਗੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। ਰਾਜਪਾਲ ਨੂੰ ਮਨੁੱਖਤਾ ਦੇ ਆਧਾਰ ‘ਤੇ ਇਸ ਮਾਮਲੇ ‘ਤੇ ਵਿਚਾਰ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।” ਉਨ੍ਹਾਂ ਨੇ ਅੱਗੇ ਕਿਹਾ, “ਚੰਡੀਗੜ੍ਹ ਦੇ ਪ੍ਰਸ਼ਾਸਕ ਹੋਣ ਦੇ ਨਾਤੇ ਇਸ ਸਬੰਧੀ ਫੈਸਲਾ ਲੈਣ ਲਈ ਰਾਜਪਾਲ ਦੀ ਸਿਫ਼ਾਰਸ਼ ਜ਼ਰੂਰੀ ਹੈ। ਇਸ ਲਈ ਮਾਮਲੇ ਦੇ ਮਨੁੱਖੀ ਪਹਿਲੂ ਅਤੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਪਾਲ ਨੂੰ ਛੇਤੀ ਤੋਂ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।” ਰਾਜਪਾਲ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਪੂਰੀ ਜ਼ਿੰਮੇਵਾਰੀ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।”

Share200Tweet125Share50

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.